ਨਗਰ ਨਿਗਮ ਦੇ ਅਧਿਕਾਰੀ ਦੀ ਨਹਿਰ ''ਚ ਮਿਲੀ ਲਾਸ਼

Saturday, Jun 06, 2020 - 05:23 PM (IST)

ਨਗਰ ਨਿਗਮ ਦੇ ਅਧਿਕਾਰੀ ਦੀ ਨਹਿਰ ''ਚ ਮਿਲੀ ਲਾਸ਼

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਨਗਰ ਨਿਗਮ ਦੇ ਅਧਿਕਾਰੀ ਦੀ ਨਹਿਰ 'ਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਹਰੀਸ਼ ਦਾ ਕਤਲ ਸਹੁਰਾ ਪਰਿਵਾਰ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੀਸ਼ ਨੇ ਆਪਣੇ ਤੋਂ 7 ਸਾਲ ਛੋਟੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਉਹ ਹਰੀਸ਼ ਨਾਲ ਲੜਦੀ ਰਹਿੰਦੀ ਸੀ ਤੇ ਉਸ ਦੀ ਕੁੱਟਮਾਰ ਵੀ ਕਰਦੀ ਸੀ। ਉਨ੍ਹਾਂ ਦੱਸਿਆ ਕਿ ਉਸ ਨੇ ਪੈਸਿਆਂ ਖਾਤਰ ਹਰੀਸ਼ ਨੂੰ ਮੌਤ ਦੇ ਘਾਟ ਉਤਾਰਿਆ ਹੈ।

ਦੂਜੇ ਪਾਸੇ ਹਰੀਸ਼ ਦੀ ਪਤਨੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਸਾਡੀ ਅੱਜ ਤੋਂ 7 ਸਾਲ ਪਹਿਲਾਂ ਲਵ ਮੈਰਿਜ ਹੋਈ ਸੀ। ਉਸ ਨੇ ਕਿਹਾ ਕਿ ਜੇਕਰ ਮੈਂ ਉਸ ਨੂੰ ਮਰਵਾਉਣਾ ਹੀ ਹੁੰਦਾ ਤਾਂ ਮੈਂ ਉਸ ਨਾਲ 7 ਸਾਲ ਕਿਉਂ ਕੱਟਦੀ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News