ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ

Monday, Aug 12, 2019 - 06:05 PM (IST)

ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਣ ਸੰਗਤਾਂ ਦੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ 'ਚ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਅਗਸਤ 2019 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ 'ਚ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 10 ਅਗਸਤ ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਸਮੇਂ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। 


author

Baljeet Kaur

Content Editor

Related News