ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਨੇ ਘਰ ਦੇ ਬਾਹਰ ਲਗਾਇਆ ਨੋਟਿਸ

Tuesday, Jun 23, 2020 - 03:46 PM (IST)

ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਨੇ ਘਰ ਦੇ ਬਾਹਰ ਲਗਾਇਆ ਨੋਟਿਸ

ਅੰਮ੍ਰਿਤਸਰ (ਸੁਮਿਤ ਖੰਨਾ) : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਸ ਵਲੋਂ ਕਾਨੂੰਨੀ ਨੋਟਿਸ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ 'ਚ ਕਈ ਵਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ, ਜਿਸ ਦੇ ਚੱਲਦਿਆਂ ਇਹ ਨੋਟਿਸ ਲਗਾਇਆ ਗਿਆ ਹੈ। 

ਇਹ ਵੀ ਪੜ੍ਹੋਂ : ਨਵਜੋਤ ਸਿੱਧੂ ਦੇ ਦਰ 'ਤੇ ਬਿਹਾਰ ਪੁਲਸ ਦਾ ਪਹਿਰਾ,ਜਾਣੋ ਕਿਉਂ

PunjabKesariਇਥੇ ਦੱਸ ਦੇਈਏ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾਦਪੂਰਣ ਭਾਸ਼ਣ ਦੇਣ ਦੇ ਦੋਸ਼ 'ਚ ਕਟਿਹਾਰ ਦੇ ਵਰਸੋਈ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਮਾਮਲੇ 'ਚ ਪੁਲਸ 6 ਦਿਨ ਪਹਿਲਾਂ ਅੰਮ੍ਰਿਤਸਰ ਆਈ ਸੀ ਪਰ ਸਿੱਧੂ ਵਲੋਂ ਕੋਈ ਵੀ ਜਵਾਬ ਨਾ ਮਿਲਣ ਦੇ ਚੱਲਦਿਆਂ ਅੱਜ ਘਰ ਦੇ ਬਾਹਰ ਪੁਲਸ ਵਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ


author

Baljeet Kaur

Content Editor

Related News