ਨਰਸ ਜੋਤੀ ਦੀ ਮੌਤ ’ਤੇ ਪਰਿਵਾਰ ਦਾ ਵੱਡਾ ਖ਼ੁਲਾਸਾ, ਹਸਪਤਾਲ ਦੇ ਕਈ ਰਾਜ਼ ਜਾਣ ਚੁੱਕੀ ਸੀ ਜੋਤੀ
Tuesday, Aug 25, 2020 - 04:05 PM (IST)
ਅੰਮਿ੍ਰਤਸਰ (ਸੁਮਿਤ ਖੰਨਾ) : ਅੰਮਿ੍ਰਤਸਰ ’ਚ ਨਰਸ ਜੋਤੀ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ’ਚ ਅੱਜ ਪੀੜਤ ਪਰਿਵਾਰ ਵਲੋਂ ਪੁਲਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਧੀ ਨੇ ਫੋਨ ’ਤੇ ਪਹਿਲਾਂ ਵੀ ਕਈ ਵਾਰ ਕਿਹਾ ਸੀ ਹਸਪਤਾਲ ਦਾ ਸਟਾਫ਼ ਉਸ ਨੂੰ ਤੰਗ ਪਰੇਸ਼ਾਨ ਕਰਦਾ ਹੈ। ਉਸ ਨੇ ਹਸਪਤਾਲ ਦੀਆਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਸਾਨੂੰ ਦੱਸੀਆਂ ਸਨ। ਉਨ੍ਹਾਂ ਦੱਸਿਆ ਕਿ ਜੋਤੀ ਨੇ ਬਹੁਤ ਵਾਰ ਅਜਿਹੇ ਮਾਮਲਿਆਂ ਬਾਰੇ ਦੱਸਿਆ ਸੀ ਜਿਸ ’ਚ ਹਸਪਤਾਲ ਵਾਲੇ ਕਤਲ ਨੂੰ ਖ਼ੁਦਕੁਸ਼ੀ ਦਾ ਨਾਮ ਦੇ ਰਹੇ ਸਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਹਸਪਤਾਲ ਦੇ ਰਾਜ਼ ਉਹ ਜਾਣ ਚੁੱਕੀ ਸੀ, ਜਿਸ ਕਾਰਨ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਨੂੰ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋਂ : ਇਹ ਹੈ ਦੁਨੀਆ ਦੀ ਸਭ ਤੋਂ ਆਲੀਸ਼ਾਨ ਰੇਲ, ਇੱਕ ਟਿਕਟ ਦੀ ਕੀਮਤ ਹੈ 18 ਲੱਖ (ਵੇਖੋ ਤਸਵੀਰਾਂ)
ਇਥੇ ਦੱਸ ਦੇਈਏ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਅੰਮਿ੍ਰਤਸਰ ਦੇ ਮਜੀਠਾ ਰੋਡ ’ਤੇ ਨਰਸਿੰਗ ਦੀ ਸਿਖਿਆਰਥਣ ਨੇ ਜ਼ਹਿਰੀਲਾ ਟੀਕਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਉਹ ਨਰਸਿੰਗ ਦਾ ਕੋਰਸ ਕਰਨ ਦੇ ਨਾਲ-ਨਾਲ ਫਲੋਰਮ ਹਸਪਤਾਲ ’ਚ ਨੌਕਰੀ ਵੀ ਕਰਦੀ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਮਿ੍ਰਤਕਾ ਜੋਤੀ ਖੇਮਕਰਣ ਦੀ ਰਹਿਣ ਵਾਲੀ ਸੀ, ਜੋ ਕਿ ਮਜੀਠਾ ਰੋਡ ਸਥਿਤ ਗ੍ਰੀਨ ਫੀਲਡ ਸਥਿਤ ਇਕ ਪੀ.ਜੀ. ’ਚ ਰਹਿੰਦੀ ਸੀ।
ਇਹ ਵੀ ਪੜ੍ਹੋਂ : ਡਾਕਟਰਾਂ ਦੀ ਲਾਪਰਵਾਹੀ ਕਾਰਨ 22 ਸਾਲਾ ਕੁੜੀ ਦੀ ਮੌਤ, ਦਿਲ ਨੂੰ ਝੰਜੋੜ ਦੇਣਗੇ ਮਾਂ ਦੇ ਬੋਲ