550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਕਸੀਜਨ ਦਾ ਲੰਗਰ ਲਗਾਇਆ (ਤਸਵੀਰਾਂ)

11/10/2019 3:59:45 PM

ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ 'ਚ ਆਕਸੀਜਨ ਦਾ ਲੰਗਰ ਲਗਾਇਆ ਗਿਆ ਹੈ। ਇਸ ਲੰਗਰ 'ਚ ਰੁੱਖ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਕ ਸੰਦੇਸ਼ ਪ੍ਰਕਾਸ਼ ਪੁਰਬ ਮੌਕੇ ਦਿੱਤਾ ਜਾ ਰਿਹਾ ਹੈ।
PunjabKesari
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮਨਿੰਦਰ ਸਿੰਘ ਜੀ ਨੇ ਦੱਸਿਆ ਕਿ ਗ੍ਰੀਨ ਗੰਗਾ ਲਹਿਰ ਦੇ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ 15,550 ਰੁੱਖ ਲਗਾਏ ਜਾ ਰਹੇ।

PunjabKesariਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੌਣ-ਪਾਣੀ ਨੂੰ ਬਚਾਉਣ ਦੀ ਹੌਕਾ ਦਿੱਤਾ ਸੀ, ਜਿਸ ਦੇ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫਤੇ ਤੋਂ ਉਨ੍ਹਾਂ ਵਲੋਂ ਇਹ ਰੁੱਖ ਲਗਾਏ ਗਏ ਹਨ।

PunjabKesari


Baljeet Kaur

Content Editor

Related News