ਅੰਮ੍ਰਿਤਸਰ-ਪਟਨਾ ਦੀ ਉਡਾਣ 27 ਅਕਤੂਬਰ ਤੋਂ ਹੋਵੇਗੀ ਸ਼ੁਰੂ
Thursday, Sep 19, 2019 - 10:21 AM (IST)

ਅੰਮ੍ਰਿਤਸਰ (ਇੰਦਰਜੀਤ) : ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਇਕ ਨਵੀਂ ਉਡਾਣ ਪਟਨਾ ਤੋਂ ਸ਼ੁਰੂ ਹੋ ਰਹੀ ਹੈ, ਜਿਸ ਨੂੰ ਏਅਰ ਇੰਡੀਆ ਵਲੋਂ ਵਿਸ਼ੇਸ਼ ਤੌਰ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ਲਈ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਏਅਰਪੋਰਟ ਦੇ ਮਹਾਨਿਰਦੇਸ਼ਕ ਕਾਮਦੇਵ ਚੰਸੌਰਿਆ ਨੇ ਦੱਸਿਆ ਕਿ 27 ਅਕਤੂਬਰ ਨੂੰ ਇਹ ਉਡਾਣ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਉਡਾਣ ਹਫ਼ਤੇ 'ਚ 3 ਦਿਨ ਐਤਵਾਰ, ਮੰਗਲਵਾਰ ਤੇ ਸ਼ੁੱਕਰਵਾਰ ਨੂੰ ਆਇਆ-ਜਾਇਆ ਕਰੇਗੀ।