ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Wednesday, Sep 11, 2019 - 04:35 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਨਗਰ ਨਿਗਮ ਦੇ ਡਿਸਪੋਜਲ ਟਿਊਬਲ ਦੇ ਖੂਹ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਨਗਰ-ਨਿਗਮ ਦੇ ਕਰਮਚਾਰੀਆਂ ਨੇ ਟਿਊਬਲ 'ਤੇ ਕੰਮ ਕਰਦੇ ਸਮੇਂ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਦੇਖੀ। ਇਸ ਉਪਰੰਤ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਲਾਸ਼ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਇਸ ਲਈ ਲਾਸ਼ ਨੂੰ 72 ਘੰਟੇ ਲਈ ਹਸਪਤਾਲ ਦੀ ਮੌਰਚਰੀ 'ਚ ਰੱਖਵਾਇਆ ਗਿਆ ਹੈ।