ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਅਕਤੀ ਦਾ ਸਿਰ ''ਚ ਸਿਲੰਡਰ ਮਾਰ ਕੇ ਕਤਲ

02/20/2020 3:00:04 PM

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਦੇ ਸਿਰ 'ਚ ਸਿਲੰਡਰ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਮ੍ਰਿਤਕ ਅਮਰੀਕ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਅਨੰਦ ਕੁਮਾਰ ਨੂੰ ਕੁਝ ਮਹੀਨੇ ਪਹਿਲਾਂ ਪੈਸੇ ਦਿੱਤੇ ਸਨ। ਅੱਜ ਜਦੋਂ ਉਹ ਉਸ ਕੋਲੋਂ ਪੈਸੇ ਲੈਣ ਗਏ ਤਾਂ ਅਨੰਦ ਨੇ ਉਸ ਦੇ ਸਿਰ 'ਤੇ ਸਿਲੰਡਰ ਮਾਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur