ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਭਤੀਜੇ ਨੇ ਚਾਚੇ ਨੂੰ ਗੋਲੀਆਂ ਨਾਲ ਭੁੰਨ੍ਹਿਆ

Tuesday, Jul 07, 2020 - 11:20 AM (IST)

ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਭਤੀਜੇ ਨੇ ਚਾਚੇ ਨੂੰ ਗੋਲੀਆਂ ਨਾਲ ਭੁੰਨ੍ਹਿਆ

ਭਿੰਡੀ ਸੈਦਾਂ/ਰਾਜਾਸਾਂਸੀ (ਗੁਰਜੰਟ, ਰਾਜਵਿੰਦਰ): ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਸਰਹੱਦੀ ਕਸਬਾ ਉਠੀਆਂ ਵਿਖੇ ਹੋਏ ਜ਼ਮੀਨੀ ਝਗੜੇ ਦੌਰਾਨ ਭਤੀਜੇ ਵਲੋਂ ਆਪਣੇ ਚਾਚੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਪਾਕਿ 'ਚ ਬੱਚੀਆਂ ਦੀ ਅਸ਼ਲੀਲ ਵੀਡੀਓ ਬਣਾ ਕੇ ਕੌਮਾਂਤਰੀ ਬਜ਼ਾਰ 'ਚ ਵੇਚਣ ਦਾ ਧੰਦਾ ਜ਼ੋਰਾਂ 'ਤੇ

ਇਸ ਸਬੰਧੀ ਮ੍ਰਿਤਕ ਬਲਜੀਤ ਸਿੰਘ (50) ਦੇ ਪੁੱਤਰ ਅਨੂਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿ ਉਸ ਦੇ ਪਿਤਾ ਜੀ ਖੇਤਾਂ 'ਚ ਕੰਮ ਕਰ ਰਹੇ ਸੀ। ਇਸੇ ਦੌਰਾਨ ਉਸ ਦੇ ਤਾਏ ਦਾ ਮੁੰਡਾ ਮਨਜਿੰਦਰ ਸਿੰਘ ਉਰਫ਼ ਮਨੀ ਆਪਣੇ ਕੁਝ ਸਾਥੀਆਂ ਸਮੇਤ ਮੌਕੇ 'ਤੇ ਪੁੱਜਾ, ਜਿਸ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਮੇਰੇ ਪਿਤਾ 'ਤੇ ਵਾਰ ਕੀਤੇ ਫਿਰ 315 ਰਾਈਫਲ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੁਹਾਰ ਲਗਾਈ। ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਇਕ ਕਨਾਲ ਜ਼ਮੀਨ ਨੂੰ ਲੈ ਕੇ ਝਗੜਾ ਕਰ ਰਿਹਾ ਹੈ ਸੀ, ਜਿਸ ਦੀ ਰੰਜਿਸ਼ ਕਾਰਨ ਉਸ ਨੇ ਬਲਜੀਤ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। 

ਇਹ ਵੀ ਪੜ੍ਹੋਂ : ਦੁਖਦਾਈ ਖ਼ਬਰ: ਇਟਲੀ 'ਚ ਪੱਕੇ ਹੋਣ ਦੀ ਖ਼ੁਸ਼ੀ 'ਚ ਰੱਬ ਦਾ ਸ਼ੁਕਰਾਨਾ ਕਰਨ ਗਏ ਪੰਜਾਬੀ ਦੀ ਮੌਤ

ਇਸ ਮਾਮਲੇ ਸਬੰਧੀ ਪੁਲਸ ਥਾਣਾ ਰਾਜਾਸਾਂਸੀ ਦੇ ਮੁੱਖ ਅਫ਼ਸਰ ਅਨਮੀਤਪਾਲ ਸਿੰਘ ਤੇ ਡੀ.ਐੱਸ.ਪੀ. ਅਜਨਾਲਾ ਵਲੋਂ ਮੌਕੇ 'ਤੇ ਪਹੁੰਚੇ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ 7 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਜਾਰੀ ਕਰ ਦਿੱਤੀ ਹੈ।


author

Baljeet Kaur

Content Editor

Related News