ਪਤਨੀ ਤੋਂ ਤੰਗ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

Monday, Jul 08, 2019 - 05:05 PM (IST)

ਪਤਨੀ ਤੋਂ ਤੰਗ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਆਪਣੀ ਪਤਨੀ  ਤੋਂ ਤੰਗ ਆ ਕੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਪਿਲ ਮਹਾਜਨ ਦੇ ਭਰਾ ਪੰਕਜ ਮਹਾਜਨ ਨੇ ਦੱਸਿਆ ਕਿ ਉਸ ਦੇ ਭਰਾ ਦਾ ਕਰੀਬ 1 ਸਾਲ ਪਹਿਲਾ ਸੋਨੀਆ ਨਾਲ ਵਿਆਹ ਹੋਇਆ ਸੀ। ਇਨ੍ਹਾਂ ਦੋਵਾਂ 'ਚ ਅਕਸਰ ਝਗੜਾ ਰਹਿੰਦਾ ਸੀ ਤੇ ਸੋਨੀਆਂ ਦਾ ਪਰਿਵਾਰ ਕਪਿਲ ਨੂੰ ਦਾਜ ਦੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਦਿੰਦਾ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ, ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਸ਼ਿਵਾਲਾ ਫਾਟਕ 'ਤੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


author

Baljeet Kaur

Content Editor

Related News