ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Thursday, Jul 04, 2019 - 05:37 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦੋਂ ਅੰਮ੍ਰਿਤਸਰ 'ਚ ਕਿਸੇ ਕਤਲ ਜਾਂ ਖੁਦਕੁਸ਼ੀ ਦੀ ਘਟਨਾ ਨਾ ਵਾਪਰੀ ਹੋਵੇ। ਅੱਜ ਫਿਰ ਇਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਇਹ ਘਟਨਾ ਜੋੜਾ ਫਾਟਕ ਕੋਲ ਵਾਪਰੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਅਕਤੀ ਰੇਲਵੇ ਟਰੈਕ ਦੇ ਨਾਲ-ਨਾਲ ਚੱਲ ਰਿਹਾ ਸੀ ਤੇ ਮੋਬਾਈਲ 'ਤੇ ਕਿਸੇ ਨਾਲ ਗੱਲ ਕਰ ਰਿਹਾ ਸੀ। ਜਦੋਂ ਟਰੇਨ ਕੋਲ ਪਹੁੰਚੀ ਤਾਂ ਅਚਾਨਕ ਉਸਨੇ ਟਰੇਨ ਅੱਗੇ ਛਾਲ ਮਾਰ ਦਿੱਤੀ।
ਮ੍ਰਿਤਕ ਕੌਣ ਸੀ ਤੇ ਕਿਥੋਂ ਦਾ ਰਹਿਣ ਵਾਲਾ ਸੀ, ਇਸ ਬਾਰੇ ਕੋਈ ਪਛਾਣ ਨਹੀਂ ਹੋ ਸਕੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।