ਅੰਮ੍ਰਿਤਸਰ : ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
Thursday, Oct 17, 2019 - 12:18 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵਲੋਂ ਇਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦਾ ਚੱਪਾ-ਚੱਪਾ ਛਾਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੀਰਜ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਬੇਖੌਫ ਹੋ ਕੇ ਤਿਉਹਾਰ ਮਨਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਚੀਜ਼ ਦਿਖਾਈ ਦੇਵੇ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ।