ਅੰਮ੍ਰਿਤਸਰ ''ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਝੜਪ, ਇਕ ਜ਼ਖਮੀ
Saturday, Oct 31, 2020 - 12:31 AM (IST)
ਅੰਮ੍ਰਿਤਸਰ : ਸ਼ਹਿਰ ਦੇ ਮਜੀਠਾ ਰੋਡ 'ਤੇ ਸ਼ੁੱਕਰਵਾਰ ਦੇਰ ਸ਼ਾਮ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਸ ਦੌਰਾਨ ਗੈਂਗਸਟਰਾਂ ਵਲੋਂ ਪੁਲਸ 'ਤੇ ਗੋਲੀ ਵੀ ਚਲਾਈ ਗਈ ਅਤੇ ਜਿਸ ਕਾਰਣ ਇਕ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਸੂਤਰਾਂ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦ ਪੁਲਿਸ ਨੇ ਗੈਂਗਸਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਸ 'ਤੇ ਗੋਲੀ ਚਲਾ ਦਿੱਤੀ। ਜਿਸ ਦੌਰਾਨ ਇੱਕ ਮੁਲਾਜ਼ਮ ਦੇ ਢਿੱਡ 'ਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਜਿਨ੍ਹਾਂ ਵਲੋਂ ਪੁਲਸ 'ਤੇ ਹਮਲਾ ਕੀਤਾ ਗਿਆ ਹੈ, ਉਹ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਨ੍ਹਾਂ 'ਚੋਂ ਇਕ ਖਿਲਾਫ 10 ਨਾਲੋਂ ਵੱਧ ਮੁਕੱਦਮੇ ਦਰਜ ਹਨ। ਕੋਰੋਨਾ ਕਾਲ ਦੌਰਾਨ ਪੇਰੋਲ 'ਤੇ ਆਉਣ ਦੇ ਬਾਅਦ ਉਹ ਵਾਪਸ ਜੇਲ੍ਹ 'ਚ ਪੇਸ਼ ਨਹੀਂ ਹੋਇਆ।