ਅੰਮ੍ਰਿਤਸਰ : ਪੁਲਸ ਮੁਲਾਜ਼ਮ ਨੇ ਖੁਦ ਮਾਰੀ ਗੋਲੀ, ਜੇਬ ''ਚੋਂ ਮਿਲਿਆ ਸੁਸਾਇਡ ਨੋਟ
Wednesday, Aug 21, 2019 - 12:05 PM (IST)

ਅੰਮ੍ਰਿਤਸਰ (ਸੰਜੀਵ) : ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਾਜ਼ਮ ਦੀ ਜੇਬ 'ਚੋਂ ਖੁਦਕੁਸ਼ੀ ਨੋਟ ਮਿਲਿਆ ਹੈ। ਜਾਣਕਾਰੀ ਮੁਤਾਬਕ ਹੌਲਦਾਰ ਦੀ ਪਛਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹੌਲਦਾਰ ਹਰਜੀਤ ਸਿੰਘ ਚੰਡੀਗੜ੍ਹ ਵਿਖੇ ਡਿਊਟੀ ਕਰਦਾ ਸੀ।