ਦਲਿਤ ਤੇ ਗਰੀਬ ਪਰਿਵਾਰਾਂ ਦੀਆ ਸਹੂਲਤਾਂ ਖੋਹਣ ਦੇ ਵਿਰੋਧ ''ਚ ਅਕਾਲੀ ਦਲ ਨੇ ਲਾਇਆ ਧਰਨਾ

Saturday, Aug 01, 2020 - 05:48 PM (IST)

ਦਲਿਤ ਤੇ ਗਰੀਬ ਪਰਿਵਾਰਾਂ ਦੀਆ ਸਹੂਲਤਾਂ ਖੋਹਣ ਦੇ ਵਿਰੋਧ ''ਚ ਅਕਾਲੀ ਦਲ ਨੇ ਲਾਇਆ ਧਰਨਾ

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈਕਮਾਨ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਵਾਰਡ ਨੰ.39 'ਚ ਕਾਂਗਰਸ ਸਰਕਾਰ ਦੇ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਾਂਗਰਸ ਸਰਕਾਰ ਨੂੰ ਲੋਕਾਂ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਵੇਗਾ ਕਿਉਂਕਿ ਬਹੁਤ ਸਾਰੇ ਅਜਿਹੇ ਲੋੜਵੰਦ ਪਰਿਵਾਰ ਹਨ, ਜਿਹੜੇ ਸਿਰਫ਼ ਸਰਕਾਰ ਦੀਆ ਸਹੂਲਤਾਂ 'ਤੇ ਹੀ ਨਿਰਭਰ ਕਰਦੇ ਹਨ। 

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਾਦਲ ਦਾ ਕੈਪਟਨ 'ਤੇ ਵੱਡਾ ਵਾਰ, ਅਸਤੀਫ਼ੇ ਦੀ ਕੀਤੀ ਮੰਗ

ਗਿੱਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ ਦਲਿਤ ਭਾਈਚਾਰੇ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਵਾਸਤੇ ਆਟਾ ਦਾਲ ਸਕੀਮ, ਸ਼ਗਨ ਸਕੀਮ, ਵਜੀਫ਼ਾ ਸਕੀਮ, 200 ਯੂਨਿਟ ਬਿਜਲੀ ਮੁਫ਼ਤ ਦੇਣ ਸਮੇਤ ਅਣਗਿਣਤ ਸਹੂਲਤਾਂ ਲਾਗੂ ਕੀਤੀਆ ਸਨ ਤਾਂ ਜੋ ਗਰੀਬ ਪਰਿਵਾਰਾਂ ਨੂੰ ਆਪਣਾ ਗੁਜ਼ਾਰਾ ਕਰਨ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਪਰ ਸੂਬੇ ਦੇ ਲੋਕਾਂ ਨਾਲ ਧੋਖਾ ਕਰਕੇ ਸੱਤਾ ਹਥਿਆਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਕਤ ਹਾਸਲ ਕਰਦਿਆਂ ਹੀ ਸਭ ਤੋਂ ਪਹਿਲਾਂ ਕੰਮ ਲੋਕਾਂ ਦੀਆ ਸਹੂਲਤਾਂ ਖੋਹਣ ਦਾ ਕੀਤਾ ਸੀ।

ਇਹ ਵੀ ਪੜ੍ਹੋਂ : ਜਿਸ ਲਈ ਪਤੀ ਤੇ ਬੱਚਿਆਂ ਨੂੰ ਛੱਡਿਆ ਉਸੇ ਤੋਂ ਦੁਖੀ ਹੋ ਚੁੱਕਿਆ ਖੌਫ਼ਨਾਕ ਕਦਮ

ਗਿੱਲ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਦਲਿਤ ਭਾਈਚਾਰੇ ਦੀਆ ਬੱਚੀਆਂ ਦਾ ਵਜੀਫ਼ਾ ਬੰਦ ਕਰ ਦੇਣ ਸਦਕਾ ਜਿਥੇ ਉਹ ਡਿਗਰੀਆਂ ਕਰਨ ਤੋਂ ਵਾਂਝੀਆ ਰਹਿ ਗਈਆ ਹਨ ਉਥੇ ਸ਼ਗਨ ਸਕੀਮ ਵੀ ਨਾ ਮਿਲਣ ਕਾਰਨ ਗਰੀਬ ਪਰਿਵਾਰਾਂ ਨੂੰ ਆਪਣੀਆਂ ਧੀਆ ਦੇ ਵਿਆਹ ਕਰਨ ਵਾਸਤੇ ਕਰਜ਼ੇ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਉਨ੍ਹਾਂ ਨੂੰ ਸਸਤੀ ਕਣਕ ਦਾਲ ਸਹੂਲਤਾਂ ਤੋਂ ਵੀ ਵਾਂਝੇ ਕਰ ਦਿੱਤਾ ਹੈ, ਜਿਸ ਕਾਰਨ ਦਲਿਤ ਤੇ ਗਰੀਬ ਪਰਿਵਾਰ ਕਾਂਗਰਸ ਸਰਕਾਰ ਨੂੰ ਭਾਰੀ ਕੋਸ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਵਾਲੀ ਕਾਂਗਰਸ ਸਰਕਾਰ ਦੇ ਦਿਨ ਥੋੜ੍ਹੇ ਰਹਿ ਗਏ ਹਨ ਤੇ ਬਾਦਲ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਸੂਬੇ ਦੇ ਲੋਕਾਂ ਦੀਆ ਪੁਰਾਣੀਆਂ ਸਭ ਸਹੂਲਤਾਂ ਬਹਾਲ ਕਰ ਦਿੱਤੀਆ ਜਾਣਗੀਆਂ। ਇਸ ਸਮੇਂ ਰੋਸ ਪ੍ਰਦਰਸ਼ਨ ਕਰਨ ਵਾਲਿਆ 'ਚ ਸਰਕਲ ਪ੍ਰਧਾਨ ਦਲਜੀਤ ਸਿੰਘ ਚਾਹਲ, ਸਰਕਲ ਸੁਲਤਾਨਵਿੰਡ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਾਹਲ, ਸਰਕਲ ਕੋਟ ਮਿੱਤ ਸਿੰਘ ਦੇ ਪ੍ਰਧਾਨ ਹਰਭਜਨ ਸਿੰਘ, ਕੋਂਸਲਰ ਬੀਬੀ ਭੋਲੀ, ਬੀਬੀ ਦਲਬੀਰ ਕੌਰ, ਕਰਨਬੀਰ ਸਿੰਘ ਸ਼ਾਮ, ਬਗੀਚਾ ਸਿੰਘ ਚਾਹਲ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।   
 


author

Baljeet Kaur

Content Editor

Related News