ਅੱਜ ਅੰਮ੍ਰਿਤਸਰ ਪਹੁੰਚ ਰਹੇ ਨੇ ਪ੍ਰਿਯੰਕਾ ਗਾਂਧੀ, ਨਵਜੋਤ ਸਿੱਧੂ ਦੇ ਹੱਕ ’ਚ ਕਰਨਗੇ ਚੋਣ ਪ੍ਰਚਾਰ

Tuesday, Feb 15, 2022 - 10:30 AM (IST)

ਅੱਜ ਅੰਮ੍ਰਿਤਸਰ ਪਹੁੰਚ ਰਹੇ ਨੇ ਪ੍ਰਿਯੰਕਾ ਗਾਂਧੀ, ਨਵਜੋਤ ਸਿੱਧੂ ਦੇ ਹੱਕ ’ਚ ਕਰਨਗੇ ਚੋਣ ਪ੍ਰਚਾਰ

ਅੰਮ੍ਰਿਤਸਰ (ਕਮਲ) - ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਚੋਣਾਂ ਨੂੰ ਲੈ ਕੇ ਆਲ ਇੰਡਿਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਗੁਰੂ ਨਗਰੀ ਪਹੁੰਚ ਰਹੇ ਹਨ। ਪ੍ਰਿਯੰਕਾ ਗਾਂਧੀ ਹਲਕਾ ਪੂਰਬੀ ’ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਅੱਜ ਚੋਣ ਪ੍ਰਚਾਰ ਕਰਨ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: PM ਮੋਦੀ ਦੀ ਰੈਲੀ ਕਾਰਨ ਸੁਜਾਨਪੁਰ ’ਚ ਮੁੜ ਰੋਕਿਆ ਗਿਆ CM ਚੰਨੀ ਦਾ ਹੈਲੀਕਾਪਟਰ

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਪ੍ਰਿਯੰਕਾ ਗਾਂਧੀ ਦੇ ਬੀਤੇ ਦਿਨੀਂ ਪੰਜਾਬ ਆਉਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਸਾਹਮਣੇ ਆਈ। ਪ੍ਰਿਯੰਕਾ ਗਾਂਧੀ ਦੇ ਆਉਣ ’ਤੇ ਕੀਤੇ ਜਾ ਰਹੇ ਚੋਣ ਪ੍ਰਚਾਰ ’ਚ ਨਵਜੋਤ ਸਿੱਧੂ ਨੇ ਸਟੇਜ ’ਤੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਿਅੰਕਾ ਗਾਂਧੀ ਪੰਜਾਬ ਦੌਰੇ 'ਤੇ ਆਏ ਸਨ। ਚੋਣ ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਨੇ ਖੇਤਾਂ ਦੀ ਸੈਰ ਵੀ ਕੀਤੀ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਧੂਰੀ ਵਿਖੇ ਪ੍ਰਿਅੰਕਾ ਗਾਂਧੀ ਨੂੰ ਖੇਤ ਦਾ ਗੇੜਾ ਮਰਵਾਇਆ ਗਿਆ। ਇਸ ਦੌਰਾਨ ਇਕ ਕਿਸਾਨ ਦੀ ਮੋਟਰ 'ਤੇ ਪ੍ਰਿਅੰਕਾ ਗਾਂਧੀ ਨੇ ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਵੀ ਖਾਧਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ


author

rajwinder kaur

Content Editor

Related News