ਅੰਮ੍ਰਿਤਸਰ ''ਚ ਪਨਬੱਸ ਤੇ ਰੋਡਵੇਜ਼ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਕੀਤੀ ਹੜਤਾਲ

Monday, Jun 25, 2018 - 05:39 PM (IST)

ਅੰਮ੍ਰਿਤਸਰ ''ਚ ਪਨਬੱਸ ਤੇ ਰੋਡਵੇਜ਼ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਕੀਤੀ ਹੜਤਾਲ

ਅੰਮ੍ਰਿਤਸਰ (ਗੁਰਿੰਦਰ) : ਪੰਜਾਬ ਭਰ 'ਚ ਪਨਬੱਸ ਤੇ ਰੋਡਵੇਜ਼ ਦੀਆਂ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਹ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰਮਚਾਰੀ ਚੱਕਾ ਜਾਮ ਕਰ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ। ਇਸੇ ਤਹਿਤ ਗੁਰੂ ਨਗਰੀ ਅੰਮ੍ਰਿਤਸਰ 'ਚ ਪਨਬੱਸ ਤੇ ਰੋਡਵੇਜ਼ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਹੜਤਾਲ ਕੀਤੀ ਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਵੀ ਕੀਤੀ ਗਈ। ਹਾਲਾਂਕਿ ਡਰਾਈਵਰ ਤੇ ਕੰਡਕਟਰਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਹੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਪਰ ਫਿਰ ਵੀ ਪੰਜਾਬ ਪੁਲਸ ਆਪਣੀ ਡਿਊਟੀ ਨਿਭਾਉਂਦੇ ਹੋਏ ਉਥੇ ਤਾਇਨਾਤ ਰਹੇ ਤੇ ਬੱਸਾਂ ਦੇ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਸਰਕਾਰ ਬਦਲੇ ਡੇਢ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਦੀਆਂ ਮੰਗਾਂ ਨਾ ਪਿਛਲੀ ਸਰਕਾਰ ਨੇ ਪੂਰੀਆਂ ਕੀਤੀਆਂ ਤੇ ਨਾ ਹੀ ਮੌਜੂਦਾ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਇਸ ਬਾਰ ਵੀ ਪੂਰੀਆਂ ਨਾ ਹੋਈਆਂ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ। 


Related News