ਬਟਾਲਾ ਧਮਾਕੇ ਮਗਰੋਂ ਹਰਕਤ ''ਚ ਪੰਜਾਬ ਪੁਲਸ, ਪਟਾਕਿਆਂ ਦਾ ਜ਼ਖੀਰਾ ਬਰਾਮਦ
Monday, Sep 09, 2019 - 05:12 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਸ ਹਰਕਤ 'ਚ ਆ ਗਈ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਪੁਲਸ ਨੇ ਵੱਡੀ ਮਾਤਰਾ 'ਚ ਬੰਬ-ਪਟਾਕੇ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਗੇਟ ਹਕੀਮਾਂ ਥਾਣੇ ਦੀ ਪੁਲਸ ਨੇ ਰਿਹਾਇਸ਼ੀ ਇਲਾਕੇ 'ਚ ਛਾਪੇਮਾਰੀ ਦੌਰਾਨ 5 ਹਜ਼ਾਰ ਦੇ ਕਰੀਬ ਛੋਟੇ-ਵੱਡੇ ਪਟਾਕੇ ਬਰਾਮਦ ਕੀਤੇ ਹਨ। ਇਸਦੇ ਨਾਲ ਹੀ ਪਟਾਕੇ ਸਟੋਰ ਕਰਨ ਵਾਲੇ ਜਸਵਿੰਦਰ ਸਿੰਘ ਜੱਸਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਉਸ 'ਤੇ ਪਹਿਲਾਂ ਵੀ 3 ਮਾਮਲੇ ਦਰਜ ਹਨ। ਪੁਲਸ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਇਹ ਛਾਪੇਮਾਰੀ ਜਾਰੀ ਰਹੇਗੀ।
ਪੁਲਸ ਨੇ ਦੱਸਿਆ ਕਿ ਪਟਾਕੇ ਬਣਾਉਣ ਵਾਲਿਆਂ ਨੂੰ ਆਪਣੇ ਲਾਇਸੰਸ ਰੀਨਿਊ ਕਰਨ ਲਈ ਕਹਿ ਦਿੱਤਾ ਗਿਆ ਹੈ ਤੇ ਕੋਤਾਹੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।