ਪੰਜਾਬੀ ਭਾਸ਼ਾ ਪ੍ਰਤੀ ਜੰਮੂ ਕਸ਼ਮੀਰ ''ਚ ਕੇਂਦਰ ਦਾ ਫ਼ੈਸਲਾ ਨਿੰਦਣਯੋਗ : ਔਜਲਾ

09/10/2020 10:22:47 AM

ਅੰਮ੍ਰਿਤਸਰ (ਸਰਬਜੀਤ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬੀ ਭਾਸ਼ਾ ਨਾਲ ਜੰਮੂ ਕਸ਼ਮੀਰ 'ਚ ਕੀਤੇ ਗਏ ਵਿਤਕਰੇ ਦੀ ਨਿੰਦਾ ਕਰਦੇ ਹੋਏ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੋਈ ਵੀ ਪੰਜਾਬੀ ਕੇਂਦਰ ਦਾ ਇਹ ਫੈਸਲਾ ਬਰਦਾਸ਼ਤ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ 12 ਤਾਰੀਕ ਨੂੰ ਲੋਕ ਸਭਾ 'ਚ ਹੋਣ ਵਾਲੇ ਸੈਸ਼ਨ 'ਚ ਇਹ ਮੁੱਦਾ ਉਠਾਉਣਗੇ । ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਪ੍ਰਤੀ ਮੋਦੀ ਸਰਕਾਰ ਦੇ ਰਵੱਈਏ ਵਿਰੁੱਧ ਉਹ ਆਪਣੀ ਆਵਾਜ਼ ਨੂੰ ਉਦੋਂ ਤਕ ਚੁੱਕਦੇ ਰਹਿਣਗੇ ਜਦੋਂ ਤਕ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਵਿਚ ਬਣਦਾ ਮਾਣ-ਸਤਿਕਾਰ ਕੇਂਦਰ ਨਹੀਂ ਦਿੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਮੋਦੀ ਸਰਕਾਰ ਦਾ ਗੁਪਤ ਏਜੰਡਾ ਉਹ ਸਾਹਮਣੇ ਲਿਆ ਕੇ ਹੀ ਰਹਿਣਗੇ ।

ਇਹ ਵੀ ਪੜ੍ਹੋ : ਧੀ ਨਾਲ ਲੜਨ ਤੋਂ ਰੋਕਦੀ ਸੀ ਸੱਸ, ਗੁੱਸੇ 'ਚ ਆਏ ਜਵਾਈ ਨੇ ਬਲੇਡ ਨਾਲ ਵੱਢਿਆ ਗਲਾ, ਲੱਗੇ 60 ਟਾਂਕੇ

ਗੁਰਜੀਤ ਔਜਲਾ ਨੇ ਕਿਹਾ ਕਿ ਕਸ਼ਮੀਰੀ ਅਤੇ ਡੋਗਰੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਨੂੰ ਇਸ ਖਿੱਤੇ ਵਿਚ ਪ੍ਰਫੁੱਲਤ ਕਰਨ ਲਈ ਕੰਮ ਕੀਤਾ ਜਾਣਾ ਚਾਹੀਦਾ ਹੈ। ਪੁਰਾਣੇ ਸਮੇਂ ਤੋਂ ਲੈ ਕੇ ਹੁਣ ਤਕ ਇਨ੍ਹਾਂ ਇਲਾਕਿਆਂ ਵਿਚ ਪੰਜਾਬੀ ਬੋਲਣ ਵਾਲਿਆਂ ਦਾ ਵੱਡਾ ਰੋਲ ਰਿਹਾ ਹੈ ਅਤੇ ਬਹੁਤ ਸਾਰੇ ਇਲਾਕਿਆਂ ਵਿਚ ਅੱਜ ਵੀ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ। ਉਨ੍ਹਾਂ ਅਮਰੀਕਾ ਅਤੇ ਕੈਨੇਡਾ ਸਮੇਤ ਹੋਰ ਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਉੱਥੋਂ ਦੀਆਂ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਫੈਸਲੇ ਲਏ ਜਾਂਦੇ ਰਹੇ ਹਨ ਪਰ ਆਪਣੇ ਦੇਸ਼ ਵਿਚ ਜਿੱਥੇ ਪੰਜਾਬੀ ਭਾਸ਼ਾ ਬੋਲੀ ਜਾਂਦੀ ਸੀ ਅਤੇ ਬੋਲੀ ਜਾਂਦੀ ਰਹੇਗੀ , ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਦਾ ਸਮੁੱਚੀਆਂ ਭਾਸ਼ਾਵਾਂ ਵਿਚ ਦਸਵਾਂ ਸਥਾਨ ਹੈ ਅਤੇ ਸਾਡੇ ਗੁਰੂ ਸਾਹਿਬਾਨਾਂ ਨੇ ਵੀ ਪੰਜਾਬੀ ਭਾਸ਼ਾ ਨੂੰ ਹੀ ਆਪਣੇ ਸੰਚਾਰ ਦਾ ਮਾਧਿਅਮ ਬਣਾਇਆ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਪੱਸ਼ਟ ਕਰ ਕੇ ਪੰਜਾਬੀ ਭਾਸ਼ਾ ਨੂੰ ਕਿਉਂ ਨਹੀਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਘਰ 'ਚ ਇਸਲਾਮ ਸਬੰਧੀ ਪ੍ਰੋਗਰਾਮ ਆਯੋਜਿਤ 'ਤੇ 3 ਸਾਲਾ ਬੱਚੇ ਖ਼ਿਲਾਫ਼ ਪੁਲਸ ਨੇ ਦਰਜ ਕੀਤਾ ਕੇਸ


Baljeet Kaur

Content Editor

Related News