ਰੇਲ ਹਾਦਸਾ ਪੀੜਤਾਂ ਦੇ ਹੱਕ ''ਚ ਨਿੱਤਰੀ ''ਆਪ'', ਹਾਈ ਕੋਰਟ ਜਾਣ ਦਾ ਲਿਆ ਫੈਸਲਾ
Monday, Oct 07, 2019 - 01:57 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਜੌੜਾ ਫਾਟਕ ਰੇਲ ਹਾਦਸੇ ਨੂੰ ਇਕ ਸਾਲ ਬੀਤ ਚੁੱਕਾ ਹੈ ਪਰ ਪੀੜਤਾਂ ਨਾਲ ਸਰਕਾਰ ਵਲੋਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਇਸ ਹਾਦਸੇ 'ਤੇ ਆਮ ਆਦਮੀ ਪਾਰਟੀ ਵਲੋਂ ਸੋਗ ਜਤਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਅਸ਼ੋਕ ਤਲਵਾਰ ਨੇ ਕਿਹਾ ਕਿ ਰੇਲ ਹਾਦਸਾ ਪੀੜਤਾਂ ਨਾਲ ਸਰਕਾਰ ਨੇ ਵਾਅਦਾ ਖਿਲਾਫੀ ਕੀਤੀ ਹੈ, ਜਿਸ ਕਾਰਨ ਅਜੇ ਤੱਕ ਪੀੜਤ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਸਰਕਾਰ ਦੀ ਵਾਅਦਾ ਖਿਲਾਫੀ ਤੋਂ ਦੁਖੀ ਹੋ ਕੇ ਪੀੜਤਾਂ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ। ਇਸ ਸਬੰਧੀ ਹੁਣ ਆਮ ਆਦਮੀ ਪਾਰਟੀ ਨੇ ਕਾਂਗਰਸ ਖਿਲਾਫ ਹਾਈ ਕੋਰਟ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਰਟ 'ਤੇ ਪੂਰਾ ਭਰੋਸਾ ਹੈ ਕਿ ਉਹ ਦੋਸ਼ੀਆਂ ਨੂੰ ਸਜ਼ਾ ਜਰੂਰ ਮਿਲੇਗੀ।
Related News
ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ ''ਆਪ'' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ
