ਰੇਲ ਹਾਦਸੇ ਦੇ ਪੀੜਤ ਪਰਿਵਾਰ ਕੋਸ ਰਹੇ ਸਿੱਧੂ ਦੇ ਫੈਸਲੇ ਨੂੰ

07/21/2019 10:26:29 AM

ਅੰਮ੍ਰਿਤਸਰ (ਮਹਿੰਦਰ) : ਸਥਾਨਕ ਸਰਕਾਰਾਂ ਵਿਭਾਗ ਹੱਥ 'ਚੋਂ ਨਿਕਲਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮਤਭੇਦ ਹੋਰ ਡੂੰਘੇ ਹੋ ਜਾਣ ਤੋਂ ਬਾਅਦ ਸਿੱਧੂ ਦਾ ਅਸਤੀਫਾ ਉਨ੍ਹਾਂ ਦੇ ਹਲਕੇ ਦੇ ਲੋਕਾਂ ਖਾਸ ਕਰ ਕੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਨਹੀਂ ਭੁੱਲ ਰਿਹਾ। ਹਰ ਕਿਸੇ ਦਾ ਇਹੀ ਕਹਿਣਾ ਹੈ ਕਿ ਸਿੱਧੂ ਨੂੰ ਵੱਡੇ ਰੁਤਬੇ ਦੀ ਪਈ ਹੈ, ਲੋਕਾਂ ਦੀ ਨਹੀਂ। ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਰੇਲ ਹਾਦਸੇ ਨੂੰ ਲੈ ਕੇ ਸਿੱਧੂ ਜੋੜਾ ਪੀੜਤ ਪਰਿਵਾਰਾਂ ਨਾਲ ਇੰਨੇ ਵੱਡੇ-ਵੱਡੇ ਵਾਅਦੇ ਕਰ ਚੁੱਕਾ ਹੈ, ਜਿਨ੍ਹਾਂ ਨੂੰ ਉਹ ਪੂਰਾ ਕਰਨ ਦੀ ਬਜਾਏ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ। ਪੀੜਤ ਪਰਿਵਾਰਾਂ ਦਾ ਇਹ ਵੀ ਮੰਨਣਾ ਹੈ ਕਿ ਸਿੱਧੂ ਨੂੰ ਅਸਤੀਫਾ ਨਹੀਂ ਦੇਣਾ ਹੀ ਚਾਹੀਦਾ ਸੀ, ਜੇਕਰ ਅਸਤੀਫਾ ਦੇ ਵੀ ਦਿੱਤਾ ਸੀ ਤਾਂ ਮੁੱਖ ਮੰਤਰੀ ਨੂੰ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੀ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਨੇ ਇਸ ਨੂੰ ਦੋਵਾਂ ਆਗੂਆਂ ਦੀ ਆਪਸੀ ਰੰਜਿਸ਼ ਦਾ ਨਤੀਜਾ ਦੱਸਿਆ, ਜਿਸ ਦਾ ਖਮਿਆਜ਼ਾ ਪੀੜਤ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।

ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੁੱਖ ਮੰਤਰੀ ਅਤੇ ਰਾਜਪਾਲ ਵਲੋਂ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸਥਾਨਕ ਹਲਕਾ ਪੂਰਬੀ 'ਚ ਹਰ ਪਾਸੇ ਖਾਸ ਕਰ ਕੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ 'ਚ ਪੂਰੀ ਤਰ੍ਹਾਂ ਨਿਰਾਸ਼ਾ ਛਾ ਗਈ ਹੈ। ਸਿੱਧੂ ਦੇ ਅਸਤੀਫੇ ਨੂੰ ਲੈ ਕੇ ਜਗ ਬਾਣੀ ਦੀ ਟੀਮ ਨੇ ਸ਼ਨੀਵਾਰ ਨੂੰ ਜੌੜਾ ਫਾਟਕ ਰੇਲ ਹਾਦਸੇ ਵਾਲੀ ਜਗ੍ਹਾ 'ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਤਾਂ ਹਰ ਪੀੜਤ ਪਰਿਵਾਰ ਸਿੱਧੂ ਦੇ ਫੈਸਲੇ ਨੂੰ ਬੁਰੀ ਤਰ੍ਹਾਂ ਕੋਸ ਰਿਹਾ ਸੀ।


Baljeet Kaur

Content Editor

Related News