ਅੰਮ੍ਰਿਤਸਰ : ਰੇਲ ਹਾਦਸਾ ਪੀੜਤਾ ਨੇ ਸਰਕਾਰ ਖਿਲਾਫ ਕੱਢੀ ਭੜਾਸ

Saturday, Oct 19, 2019 - 03:13 PM (IST)

ਅੰਮ੍ਰਿਤਸਰ : ਰੇਲ ਹਾਦਸਾ ਪੀੜਤਾ ਨੇ ਸਰਕਾਰ ਖਿਲਾਫ ਕੱਢੀ ਭੜਾਸ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਹੋਏ ਰੇਲ ਹਾਦਸੇ ਨੂੰ ਅੱਜ ਇਕ ਸਾਲ ਪੂਰਾ ਹੋ ਚੁੱਕਾ ਹੈ। ਇਸ ਮੌਕੇ ਅੱਜ ਪੀੜਤ ਪਰਿਵਾਰਾਂ ਅਤੇ ਭਾਜਪਾ ਵਲੋਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ ਆਪਣਾ ਇਕ ਵੀ ਵਾਅਦਾ ਨਹੀਂ ਪੂਰਾ ਨਹੀਂ ਕੀਤਾ। 

ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਨੇਤਾਵਾਂ ਨੇ ਕਿਹਾ ਕਿ ਉਹ ਅੱਜ ਇਥੇ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਸਾਲ ਹਾਦਸੇ ਦੀ ਜਾਂਚ ਰਿਪੋਰਟ ਤਿਆਰ ਕੀਤੀ ਸੀ ਪਰ ਉਸ ਦੇ ਆਧਾਰ 'ਤੇ ਅਜੇ ਤੱਕ ਕਿਸੇ ਖਿਲਾਫ ਕਾਰਵਾਈ ਨਹੀਂ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਪੀੜਤ ਪਰਿਵਾਰਾਂ ਨਾਲ ਵਾਅਦੇ ਕੀਤੇ ਸਨ ਉਹ ਵੀ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖਿਲਾਫ ਹੁਣ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਧਰਨਾ ਪ੍ਰਦਰਸ਼ਨ ਦੇ ਨਾਲ ਅਦਾਲਤ ਤੱਕ ਜਾਣਗੇ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣਗੇ। 


author

Baljeet Kaur

Content Editor

Related News