ਮੀਂਹ ਬਣਿਆ ਕਹਿਰ : ਘਰ ਦੀ ਛੱਤ ਡਿੱਗਣ ਕਾਰਨ 2 ਦੀ ਮੌਤ
Tuesday, Jul 03, 2018 - 11:31 AM (IST)

ਅੰਮ੍ਰਿਤਸਰ (ਸੁਮਿਤ ਖੰਨਾ, ਰਾਕੇਸ਼) : ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉਥੇ ਹੀ ਕੁਝ ਲੋਕਾਂ ਲਈ ਇਹ ਮੀਂਹ ਕਹਿਰ ਬਣ ਵਰ੍ਹਿਆ ਹੈ। ਅੰਮ੍ਰਿਤਸਰ 'ਚ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ 2 ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਕਲਡ ਇਲਾਕੇ 'ਚ ਰਹਿਣ ਵਾਲੇ ਰਵੀ ਕੁਮਾਰ ਤੇ 10 ਸਾਲਾ ਲੜਕੀ ਏਕਮ ਦੀ ਘਰ ਛੱਤ ਡਿੱਗਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।