20 ਲੱਖ ਕਰੋੜ ਦਾ ਪੈਕੇਜ ਦੇਸ਼ਵਾਸੀਆਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਧੋਖਾ : ਵੇਰਕਾ

Thursday, Jul 23, 2020 - 03:49 PM (IST)

20 ਲੱਖ ਕਰੋੜ ਦਾ ਪੈਕੇਜ ਦੇਸ਼ਵਾਸੀਆਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਧੋਖਾ : ਵੇਰਕਾ

ਅੰਮ੍ਰਿਤਸਰ (ਕਮਲ) : ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਸੰਕਟ ਦੌਰਾਨ ਐਲਾਨੇ 2 ਲੱਖ ਕਰੋੜ ਰੁਪਏ ਦੇ ਵਿੱਤੀ ਪੈਕੇਜ ਨੂੰ ਦੇਸ਼ ਵਾਸੀਆਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਫਰਾਡ ਕਰਾਰ ਦਿੱਤਾ ਹੈ। ਡਾ. ਵੇਰਕਾ ਨੇ ਕਿਹਾ ਹੈ ਕਿ ਨਾ ਤਾਂ ਜਨਤਾ, ਨਾ ਹੀ ਕਿਸਾਨਾਂ ਅਤੇ ਨਾ ਹੀ ਵਪਾਰੀਆਂ ਨੂੰ ਇਸ ਦਾ ਕੋਈ ਫਾਇਦਾ ਹੋਇਆ ਹੈ। ਲੋਕਾਂ ਦੇ ਬੈਂਕ ਖਾਤਿਆਂ ਵਿਚ ਕੋਈ ਵੀ ਪੈਸਾ ਨਹੀਂ ਪਾਇਆ ਗਿਆ ਹੈ। ਪ੍ਰਧਾਨ ਮੰਤਰੀ ਦਾ ਇਕੋ-ਇਕ ਮਕਸਦ ਆਪਣੇ ਚਹੇਤਿਆਂ ਨੂੰ ਖੁਸ਼ ਕਰਨਾ ਹੈ, ਬਿਜ਼ਨੈੱਸ ਘਰਾਣਿਆਂ ਦੇ ਇਨ੍ਹਾਂ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਲਈ ਮੋਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋਂ : ਬੁਲੰਦ ਹੌਸਲੇ ਦੀ ਮਿਸਾਲ ਨੇ ਦੋ ਸਰੀਰ ਇਕ ਰੂਹ ਵਾਲੇ ਸੋਨਾ-ਮੋਨਾ , ਜਜ਼ਬਾ ਵੇਖ ਤੁਸੀਂ ਵੀ ਕਰੋਗੇ ਸਲਾਮ (ਵੀਡੀਓ)

ਇਸ ਦੇ ਨਾਲ ਹੀ ਉਨ੍ਹਾਂ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਵੇਰਕਾ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਹਰ ਇਕ ਮੋਰਚੇ 'ਤੇ ਅਸਫ਼ਲ ਰਹੀ ਹੈ, ਕੋਰੋਨਾ ਸੰਕਟ ਦੌਰਾਨ ਵੀ ਹਰਸਿਮਰਤ ਨੇ ਜਨਤਾ ਲਈ ਕੁਝ ਨਹੀਂ ਕੀਤਾ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਹਰਸਿਮਰਤ ਅਨਾਜ ਦਾ ਇਕ ਦਾਣਾ ਵੀ ਨਹੀਂ ਦਿਵਾ ਸਕੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਮੋਦੀ ਸਰਕਾਰ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਰੁਖ਼ਸਤ ਕਰਨਾ ਚਾਹੁੰਦੀ ਹੈ। ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਰਸਿਮਰਤ ਦੀ ਕੁਰਸੀ ਖੋਹੇ ਜਾਣ ਦਾ ਡਰ ਸਤਾ ਰਿਹਾ ਹੈ। ਇਹੀ ਕਾਰਣ ਹੈ ਕਿ ਸੁਖਬੀਰ ਬਾਦਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਦੌਰਾਨ ਵੀ ਮੋਦੀ ਸਰਕਾਰ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਕਰ ਰਹੇ।

ਇਹ ਵੀ ਪੜ੍ਹੋਂ : ਗਲੀ 'ਚ ਜਾ ਰਹੀ ਕੁੜੀ ਨਾਲ ਹੈਵਾਨੀਅਤ, ਕੀਤਾ ਸਮੂਹਿਕ ਜਬਰ-ਜ਼ਿਨਾਹ

ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਨੂੰ ਇੰਨਾ ਲੁਟੇਰਿਆਂ ਨੇ ਵੀ ਨਹੀਂ ਲੁੱਟਿਆ ਹੈ, ਜਿੰਨਾਂ ਅਕਾਲੀਆਂ ਨੇ ਲੁੱਟਿਆ ਹੈ। ਉਨ੍ਹਾਂ ਦੱਸਿਆ ਕਿ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਸੱਤਾ ਸੰਭਾਲੀ ਸੀ ਉਸ ਸਮੇਂ ਪੰਜਾਬ ਦਾ ਖਜ਼ਾਨਾ ਲੁੱਟਿਆ ਜਾ ਚੁੱਕਿਆ ਸੀ, 2. 50 ਲੱਖ ਕਰੋੜ ਖਜ਼ਾਨੇ ਦੀ ਲੁੱਟ ਅਕਾਲੀ ਸਰਕਾਰ ਨੇ ਕੀਤੀ ਹੈ। ਵੇਰਕਾ ਨੇ ਈ. ਐੱਮ. ਸੀ. ਹਸਪਤਾਲ ਅਤੇ ਤੁਲੀ ਲੈਬ ਖਿਲਾਫ ਦਰਜ ਕੀਤੇ ਮਾਮਲੇ ਬਾਰੇ ਕਿਹਾ ਕਿ ਇੰਨ੍ਹਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਧੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਲੁੱਟ ਨੂੰ ਰੋਕਣ ਲਈ ਵੀ ਪੰਜਾਬ ਸਰਕਾਰ ਵਚਨਬੱਧ ਹੈ।

ਇਹ ਵੀ ਪੜ੍ਹੋਂ : ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਮ੍ਰਿਤਕ ਦੇਹਾਂ ਦੀ ਅਦਲਾ-ਬਦਲੀ ਦਾ ਮਾਮਲਾ


author

Baljeet Kaur

Content Editor

Related News