ਅੰਮ੍ਰਿਤਸਰ ’ਚ ਗਣਤੰਤਰ ਦਿਵਸ ਮੌਕੇ ਸੁਖਜਿੰਦਰ ਰੰਧਾਵਾ ਅਦਾ ਕਰਨਗੇ ਝੰਡਾ ਲਹਿਰਾਉਣ ਦੀ ਰਸਮ

Saturday, Jan 22, 2022 - 03:48 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ, ਨੀਰਜ) - ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਘਾਟ ਨਾ ਰਹਿ ਸਕੇ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ। ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਵਾਰ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਹੋਣਗੇ, ਜੋ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਆਖਿਆ। ਖਹਿਰਾ ਨੇ ਦੱਸਿਆ ਕਿ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਸੱਭਿਆਚਾਰ ਪ੍ਰੋਗਰਾਮ ਅਤੇ ਝਾਂਕੀਆਂ ਨਹੀਂ ਕੱਢੀਆਂ ਜਾਣਗੀਆਂ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ


rajwinder kaur

Content Editor

Related News