ਅੰਮ੍ਰਿਤਸਰ : ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

Friday, Sep 27, 2019 - 05:19 PM (IST)

ਅੰਮ੍ਰਿਤਸਰ : ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

ਅੰਮ੍ਰਿਤਸਰ (ਗੁਰਪ੍ਰੀਤ) : ਸੁਲਤਾਨਵਿੰਡ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਬਟਾਲਾ ਰੋਡ ਵਜੋਂ ਹੋਈ ਹੈ। ਅਸ਼ੋਕ ਇਕ ਫੈਕਟਰੀ 'ਚ ਕੰਮ ਕਰਦਾ ਸੀ ਤੇ ਅੱਜ ਦੁਪਹਿਰ ਸਮੇਂ ਖਾਣਾ ਲੈਣ ਲਈ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਟਰੱਕ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਬੀ-ਡਵੀਜ਼ਨ ਦੇ ਮੁਖੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਟਰੱਕ ਡਰਾਈਵਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।  


author

Baljeet Kaur

Content Editor

Related News