ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਦੀ ਸੜਕ ਹਾਦਸੇ ''ਚ ਮੌਤ

Sunday, Aug 25, 2019 - 04:43 PM (IST)

ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਦੀ ਸੜਕ ਹਾਦਸੇ ''ਚ ਮੌਤ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਔਰਤ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਣਕਾਰੀ ਮੁਤਾਬਕ ਗਹਿਰੀ ਮੰਡੀ ਦੀ ਛਿੰਦਰਜੀਤ ਕੌਰ ਆਪਣੇ ਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ ਜਾ ਰਹੀ ਸੀ। ਇਸੇ ਦੌਰਾਨ ਜਦੋਂ ਉਹ ਗੋਲਡਨ ਗੇਟ ਕੋਲ ਪਿਛੋਂ ਤੇਜ਼ ਰਫਤਾਰ 'ਚ ਆ ਰਹੇ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛਿੰਦਰਜੀਤ ਮੋਟਰਸਾਈਕਲ ਤੋਂ ਡਿੱਗ ਗਈ ਤੇ ਟਰੱਕ ਉਸਦੇ ਉਪਰੋਂ ਲੰਘ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਜਦਕਿ ਟਰੱਕ ਡਰਾਈਵਰ ਫਰਾਰ ਹੋ ਗਿਆ। 

ਫਿਲਹਾਲ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News