ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਗ੍ਰਿਫਤਾਰ

Sunday, Mar 10, 2019 - 04:13 PM (IST)

ਲੁੱਟਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਪੁਲਸ ਨੇ ਲੁੱਟਖੋਹ ਦੀਆਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਪੀ.ਐੱਸ. ਅਫਸਰ ਮਹਿਤਾਬ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਮਹਿਲਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਉਸ ਕੋਲੋਂ ਇਕ ਵਿਅਕਤੀ ਪਰਸ ਖੋਹ ਕੇ ਫਰਾਰ ਹੋ ਗਿਆ, ਜਿਸ 'ਚ ਮੋਬਾਇਲ ਤੇ ਕੁਝ ਨਗਦੀ ਸੀ। ਇਸ 'ਤੇ ਕਾਰਵਾਈ ਕਰਦਿਆਂ ਪੁਲਸ ਚੌਕੀ ਗੁਰੂ ਦੀ ਵਡਾਲੀ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਮੁਖਬਰ ਖਾਸ ਦੀ ਇਤਲਾਹ 'ਤੇ ਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ ਲੁੱਟਿਆ ਹੋਇਆ ਪਰਸ, ਨਗਦੀ ਤੇ ਮੋਬਾਇਲ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Baljeet Kaur

Content Editor

Related News