ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਸ਼ਰੇਆਮ ਪੈਟਰੋਲ ਪੰਪ ਲੁੱਟਕੇ ਲੈ ਗਏ ਲੁਟੇਰੇ

Friday, Apr 12, 2024 - 12:52 PM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਸ਼ਰੇਆਮ ਪੈਟਰੋਲ ਪੰਪ ਲੁੱਟਕੇ ਲੈ ਗਏ ਲੁਟੇਰੇ

ਚੋਗਾਵਾਂ (ਹਰਜੀਤ) : ਅੰਮ੍ਰਿਤਸਰ ਸਥਿਤ ਪਿੰਡ ਮਾਨਾਂਵਾਲਾ ਪੈਟਰੋਲ ਪੰਪ 'ਤੇ ਪਿਸਤੌਲ ਦੀ ਨੋਕ 'ਤੇ ਲੁਟੇਰਿਆ ਵਲੋਂ ਹਜ਼ਾਰਾਂ ਰੁਪਏ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਨਾਇਰਾ ਪੈਟਰੋਲ ਪੰਪ 'ਤੇ ਬਿਨਾਂ ਬਰ  ਪਲਸਰ ਲਾਲ ਰੰਗ ਦੇ ਮੋਟਰਸਾਈਕਲ 'ਤੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। 

ਇਹ ਵੀ ਪੜ੍ਹੋ : ਸਕੂਲ 'ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਦੇਖਦੇ ਹੀ ਦੇਖਦੇ ਲੁਟੇਰਿਆਂ ਨੇ ਪਿਸਤੌਲ ਕੱਢ ਲਈ ਅਤੇ ਪੰਪ 'ਤੇ ਕੰਮ ਕਰਦੇ ਕਰਿੰਦਿਆਂ ਨੂੰ ਪਿਸਤੌਲ ਦਿਖਾ ਕੇ ਨਕਦੀ ਖੋਹ ਕੇ ਮੋਟਰਸਾਈਕਲ 'ਤੇ ਪਿੰਡ ਭਿੱਟੇਵੱਡ ਵਾਲੀ ਸਾਈਡ ਨੂੰ ਫਰਾਰ ਹੋ ਗਏ। ਇਸ ਸਬੰਧੀ ਲੋਪੋਕੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਗੈਂਗ ਦੇ 6 ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਮਹਿੰਗੀਆਂ ਕਾਰਾਂ ਤੇ ਭਾਰੀ ਅਸਲਾ ਬਰਾਮਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News