ਅੰਮ੍ਰਿਤਸਰ ''ਚ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Wednesday, Feb 19, 2020 - 11:36 PM (IST)

ਅੰਮ੍ਰਿਤਸਰ,(ਸੁਮਿਤ): ਅੰਮ੍ਰਿਤਸਰ 'ਚ ਲੁਟੇਰਿਆਂ ਨੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਅੱਜ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਟੋਲ ਪਲਾਜ਼ਾ ਨੇੜੇ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ 2 ਗੱਡੀਆਂ ਖੋਹ ਕੇ ਫਰਾਰ ਹੋ ਗਏ। ਲੁਟੇਰਿਆਂਨੇ ਬਰੀਜ਼ਾ ਤੇ ਆਈ-20 ਕਾਰ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।