550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਆਰ.ਐੱਸ.ਐੱਸ. ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਵੱਡਾ ਫੈਸਲਾ

09/29/2019 5:20:48 PM

ਅੰਮ੍ਰਿਤਸਰ (ਸੁਮਿਤ ਖੰਨਾ) : ਆਰ.ਐੱਸ.ਐੱਸ. ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮਾਂਤਰੀ ਪ੍ਰਧਾਨ ਆਲੋਕ ਕੁਮਾਰ ਨੇ ਕਿਹਾ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆ ਨੂੰ ਆਪਸੀ ਪ੍ਰੇਮ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ 10 ਨਵੰਬਰ ਨੂੰ ਵਿਸ਼ੇਸ਼ ਗੋਸ਼ਟੀ ਕਰਵਾਈ ਜਾਵੇਗੀ ਜਦਕਿ 12 ਨਵੰਬਰ ਨੂੰ ਗੁਰਦੁਆਰਾ ਸਾਹਿਬਾਨ 'ਚ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਲਗਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ 'ਚ ਹੋ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ 'ਤੇ ਵੀ ਚਿੰਤਾ ਪ੍ਰਗਟਾਈ। ਇਸਦੇ ਨਾਲ ਹੀ ਆਲੋਕ ਕੁਮਾਰ ਨੇ ਹਿੰਦੂ ਧਰਮ 'ਚ ਆਈਆਂ ਕਮੀਆਂ ਨੂੰ ਦੂਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਰੈਫਰੰਡਮ 2020 ਨੂੰ ਬੇਲੋੜਾ ਦੱਸਿਆ।


Baljeet Kaur

Content Editor

Related News