ਅੰਮ੍ਰਿਤਸਰ ਸੈਕਟਰ ’ਚ BSF ਦੇ ਜਵਾਨਾਂ ਨੇ 15 ਕਰੋੜ ਦੀ ਹੈਰੋਇਨ ਕੀਤੀ ਜ਼ਬਤ

03/31/2022 9:59:01 AM

ਅੰਮ੍ਰਿਤਸਰ (ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੇ ਜਵਾਨਾਂ ਨੇ ਬੁੱਧਵਾਰ ਨੂੰ ਇਕ ਆਪ੍ਰੇਸ਼ਨ ਕਰਦੇ ਹੋਏ 3 ਕਿਲੋ ਹੈਰੋਇਨ ਜ਼ਬਤ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ 15 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

ਮਿਲੀ ਜਾਣਕਾਰੀ ਅਨੁਸਾਰ ਕਣਕ ਦੀ ਖੜ੍ਹੀ ਹੋਈ ਫ਼ਸਲ ਨੂੰ ਦੇਖਦੇ ਹੋਏ ਪਾਕਿਸਤਾਨ ਅਤੇ ਭਾਰਤ ਵਿਚ ਕੰਮ ਕਰ ਰਹੇ ਸਮੱਗਲਰ ਆਪਣੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ ਕਰ ਰਹੇ ਹਨ। ਦੂਜੇ ਪਾਸੇ ਸਰਹੱਦਾਂ ’ਤੇ ਤਾਇਨਾਤ ਬੀ. ਐੱਸ. ਐੱਫ. ਵਲੋਂ ਸਮੱਗਲਰਾਂ ਨੂੰ ਪੂਰੀ ਚੁਣੌਤੀ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਦੇਸ਼ ਧ੍ਰੋਹੀ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ।

rajwinder kaur

This news is Content Editor rajwinder kaur