ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਦਿੱਤਾ ਧਰਨਾ
Monday, Nov 12, 2018 - 04:22 PM (IST)
ਗੁਰਦਾਸਪੁਰ (ਵਿਨੋਦ) : ਬੀਤੇ ਦਿਨੀਂ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਅੱਜ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਸਥਾਨਕ ਡਾਕਖਾਨਾ ਚੌਕ 'ਚ ਧਰਨਾ ਦਿੱਤਾ। ਇਸ ਧਰਨੇ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਸ਼ਾਲ ਜੋਸ਼ੀ ਦੇ ਪਿਤਾ ਰੂਪ ਲਾਲ ਵਾਸੀ ਮੁਹੱਲਾ ਗੋਪਾਲ ਨਗਰ ਬਹਿਰਾਮਪੁਰ ਨੇ ਦੱਸਿਆ ਕਿ ਉਸ ਦੇ ਲੜਕੇ ਵਿਸ਼ਾਲ ਜੋਤੀ ਨੇ 12 ਅਕਤੂਬਰ ਨੂੰ ਆਪਣੀ ਪਤਨੀ ਆਸਮਾ ਕਾਲੀਆ ਹਾਲ ਵਾਸੀ ਕਾਹਨੂੰਵਾਲ, ਸਹੁਰਾ ਕਿਸ਼ੋਰ ਕਾਲੀਆ, ਸੱਸ ਪਿੰਕੀ, ਚਾਚਾ ਸਹੁਰਾ ਮੁਰਲੀ ਪੀਰ ਵਾਸੀ ਕਾਹਨੂੰਵਾਲ ਤੇ ਭੂਆ ਸੱਸ ਈਰਾ ਉਰਫ ਭਾਵਨਾ, ਭੂਆ ਸੱਸ ਦਾ ਲੜਕਾ ਮਨੀ ਸ਼ਰਮਾ ਵਾਸੀ ਅੱਲਾ ਗੋਪਾਲ ਨਗਰ ਬਹਿਰਾਮਪੁਰ ਰੋਡ ਗੁਰਦਾਸਪੁਰ ਤੋਂ ਦੁਖੀ ਹੋ ਕੇ ਜ਼ਹਿਰ ਖਾ ਲਿਆ ਸੀ। ਇਸ ਸਬੰਧੀ ਸਿਟੀ ਪੁਲਸ ਨੇ ਉਕਤ 6 ਲੋਕਾਂ ਖਿਲਾਫ ਸਿਟੀ ਪੁਲਸ ਸਟੇਸ਼ਨ 'ਚ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਸੀ ਪਰ ਦੋਸ਼ੀਆਂ ਦੀ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ 20 ਅਕਤੂਬਰ ਨੂੰ ਐੱਸ.ਐੱਸ.ਪੀ. ਸਾਹਮਣੇ ਪੇਸ਼ ਹੋ ਕੇ ਦਰਖਾਸਤ ਵੀ ਦਿੱਤੀ ਸੀ ਪਰ ਫਿਰ ਵੀ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਗ੍ਰਿਫਤਾਰ ਨਾ ਕੀਤਾ ਗਿਆ ਤੇ ਐੱਫ.ਆਈ.ਆਰ. ਨਾਲ ਕੋਈ ਛੇੜਛਾੜ ਕੀਤੀ ਗਈ ਤਾਂ ਭੁੱਖ ਹੜਤਾਲ 'ਤੇ ਬੈਠਣ ਲਈ ਮਜ਼ਬੂਰ ਹੋ ਜਾਣਗੇ। ਦੂਜੇ ਪਾਸੇ ਧਰਨੇ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਪਾਰਟੀ ਨੇ ਪਰਿਵਾਰਕ ਮੈਂਬਰਾਂ ਨੂੰ ਦੋਸ਼ੀਆਂ ਗ੍ਰਿਫਤਾਰ ਕਰਨ ਦਾ ਭਰੋਸਾ ਦੇ ਕੇ ਧਰਨਾ ਚੁੱਕਾਇਆ।