SGPC ਮੁਲਾਜ਼ਮਾਂ ਦੀਆਂ ਤਨਖਾਹਾਂ ''ਚ ਸੋਧ ਕਰਨ ਲਈ ਬਣਾਈ ਗਈ ਸਬ-ਕਮੇਟੀ : ਲੌਂਗੋਵਾਲ
Wednesday, Mar 13, 2019 - 03:03 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ 'ਚ ਉੱਚ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ 30 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ 1 ਮਾਰਚ 2019 ਤੋਂ ਦਿੱਤੀ ਗਈ ਹੈ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਸੋਧ ਕਰਨ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਇਕ ਰਿਪੋਰਟ ਤਿਆਰ ਕਰੇਗੀ, ਜਿਸ ਦੇ ਆਧਾਰ 'ਤੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ 'ਚ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਮਨਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੱਦੇਨਜ਼ਰ ਹੀ ਮਾਰਚ ਮਹੀਨੇ ਵੀ 6 ਗੁਰਮੁਖ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸੇ ਤਰ੍ਹਾਂ ਸਕੂਲਾਂ ਕਾਲਜਾਂ 'ਚ ਵੀ ਇਸ 'ਤੇ ਸੈਮੀਨਾਰ ਕਰਵਾਏ ਜਾਣਗੇ।