ਫਾਰਗ ਮੁਲਾਜ਼ਮਾਂ ਸ਼੍ਰੋਮਣੀ ਕਮੇਟੀ ਖਿਲਾਫ ਖੋਲ੍ਹਿਆ ਮੋਰਚਾ
Thursday, Mar 28, 2019 - 05:29 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੇ ਕਮੇਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਫਾਰਗ ਮੁਲਾਜਮਾਂ ਨੇ ਐੱਸ.ਜੀ.ਪੀ.ਸੀ. ਦਫਤਰ ਦੇ ਬਾਹਰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਨੂੰ ਨਾਲ ਲੈ ਦਫਤਰ ਦੇ ਬਾਹਰ ਧਰਨਾ ਦਿੰਦੇ ਹੋਏ ਮੁਲਾਜ਼ਮਾਂ ਨੇ ਮੁੜ ਬਹਾਲੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਆਖਰੀ ਦਮ ਤੱਕ ਇਨਸਾਫ ਲਈ ਗੁਰੂ ਦੇ ਦਰ 'ਤੇ ਬੈਠੇ ਰਹਿਣਗੇ।
ਇਸ ਸਬੰਧੀ ਜਦੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਜਲਦ ਹੀ ਇਸ ਮਸਲੇ ਨੂੰ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ 30 ਮਾਰਚ ਨੂੰ ਪੇਸ਼ ਹੋਣ ਵਾਲੇ ਐੱਸ.ਜੀ.ਪੀ.ਸੀ. ਦੇ ਬਜਟ 'ਚ ਵੀ ਇਨ੍ਹਾਂ ਮੁਲਾਜ਼ਮਾਂ ਸਬੰਧੀ ਵਿਚਾਰ ਹੋਵੇਗੀ। ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਫਾਰਗ ਮੁਲਾਜ਼ਮ ਮੁੜ ਬਹਾਲੀ ਲਈ ਸੰਘਰਸ਼ ਕਰਦੇ ਆ ਰਹੇ ਹਨ ਤੇ ਕੁਝ ਮੁਲਾਜ਼ਮਾਂ ਵਲੋਂ ਕਾਨੂੰਨ ਦੀ ਲੜਾਈ ਵੀ ਲੜੀ ਜਾ ਰਹੀ ਹੈ।