ਐੱਸ.ਜੀ.ਪੀ.ਸੀ ਦੇ 100 ਸਾਲਾ ਸਥਾਪਨਾ ਦਿਵਸ ''ਤੇ ਹੋਣਗੇ ਖ਼ਾਸ ਸਮਾਗਮ

10/27/2020 12:02:35 PM

ਅੰਮ੍ਰਿਤਸਰ (ਦੀਪਕ, ਸੁਮਿਤ) : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ 15 ਨਵੰਬਰ ਨੂੰ ਆ ਰਿਹਾ ਹੈ। ਇਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਖਿੱਚ ਲਈਆਂ ਹਨ। 100 ਸਾਲਾ ਸਥਾਪਨਾ ਦਿਵਸ ਨੂੰ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਇਨ੍ਹਾਂ ਪ੍ਰੋਗਰਾਮਾਂ ਨੂੰ ਲੈ ਕੇ ਪ੍ਰਧਾਨ ਗੋਬਿੰਦ ਸਿੰਘ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੌਮ ਨੇ ਲੰਮਾ ਸੰਘਰਸ਼ ਲੜਿਆ, ਜਿਸ ਨੂੰ ਸੰਗਤਾਂ ਤੱਕ ਲਿਜਾਣ ਲਈ ਵਿਸ਼ੇਸ਼ ਦਸਤਾਵੇਜ਼ ਤਿਆਰ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਇਸ ਦੀ ਦੇਣ ਨੂੰ ਲੈ ਕੇ ਇਕ ਸੰਖੇਪ ਕਿਤਾਬਚਾ ਤਿਆਰ ਕੀਤਾ ਜਾਵੇਗਾ। ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਤ ਹੋਵੇਗਾ। 

ਇਹ ਵੀ ਪੜ੍ਹੋ : ਸੈਕਸ ਚੇਂਜ ਕਰਵਾਉਣ ਤੋਂ ਬਾਅਦ ਹੁਣ ਭਰਾ ਬਣੀਆਂ ਇਹ 2 'ਭੈਣਾਂ'

ਭਾਈ ਲੌਂਗੋਵਾਲ ਨੇ ਕਿਹਾ ਕਿ ਵਿਸ਼ੇਸ਼ ਸਮਾਗਮ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਇਸ ਸਬੰਧੀ ਇਕ ਚਿੱਤਰਕਲਾ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਸਬੰਧੀ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆ 'ਚ ਸਮਾਗਮ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅਗਲੇ ਸਾਲ ਆ ਰਹੇ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਵੀ ਵਿਸ਼ੇਸ਼ ਤੌਰ 'ਤੇ ਮਨਾਇਆ ਜਾਵੇਗਾ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਟਰੱਸਟਾਂ ਆਦਿ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਅਤੇ ਕੀਤੇ ਜਾਣ ਵਾਲੇ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ :  ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹੀ ਗਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ


Baljeet Kaur

Content Editor

Related News