ਬੇਦੀ ਤੇ ਜੌੜਾਸਿੰਘਾ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਮਿਲੀ ਤਰੱਕੀ
Thursday, Jul 26, 2018 - 10:56 AM (IST)
ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਤਰੱਕੀ ਦੇ ਕੇ ਸਕੱਤਰ ਬਣਾ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ। ਇਸੇ ਦੌਰਾਨ ਸਕੱਤਰ ਬਣੇ ਬੇਦੀ ਤੇ ਜੌੜਾਸਿੰਘਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਤਨਦੇਹੀ ਅਤੇ ਗੁਰੂ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
