ਸਿੱਧੂ ਨੂੰ ਪਾਕਿਸਤਾਨ ''ਚ ਹੀ ਬਣਾ ਲੈਣਾ ਚਾਹੀਦੈ ਪੱਕਾ ਟਿਕਾਣਾ : ਮਲਿਕ  (ਵੀਡੀਓ)

11/10/2019 11:38:23 AM

ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਘਰ ਦੇ ਦਰਸ਼ਨ ਕਰਕੇ ਪਰਤੇ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜੋ ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਇਕ ਬਹੁਤ ਹੀ ਯਾਦਗਾਰ ਦਿਨ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਨਵੋਜਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਦਾ ਪਾਕਿਸਤਾਨ ਨਾਲ ਹੀ ਪਿਆ ਹੈ, ਇਸ ਲਈ ਉਸ ਨੂੰ ਪਾਕਿਸਤਾਨ 'ਚ ਹੀ ਪੱਕਾ ਟਿਕਾਣਾ ਬਣਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਪਾਕਿਸਤਾਨ 'ਚ ਧਾਰਮਿਕ ਸਮਾਗਮ ਮੁਤਾਬਕ ਹੀ ਉਥੇ ਦਰਸ਼ਨ ਕੀਤੇ ਹਨ।

ਇਥੇ ਦੱਸ ਦੇਈਏ ਕਿ ਬੀਤੇ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕੇਸਰੀ ਝੰਡਾ ਲਹਿਰਾ ਕੇ ਪਹਿਲੇ ਜਥੇ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸੀ। ਇਸ ਪਹਿਲੇ ਜਥੇ 'ਚ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।


Baljeet Kaur

Content Editor

Related News