ਸ਼੍ਰੋਮਣੀ ਅਕਾਲੀ ਦਲ ਦਾ ਕੋਈ ਧਰਮ ਨਹੀਂ : ਔਜਲਾ

Friday, Oct 04, 2019 - 05:12 PM (IST)

ਸ਼੍ਰੋਮਣੀ ਅਕਾਲੀ ਦਲ ਦਾ ਕੋਈ ਧਰਮ ਨਹੀਂ : ਔਜਲਾ

ਅੰਮ੍ਰਿਤਸਰ (ਗੁਰਪ੍ਰੀਤ) : ਹਰਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਨਾਲ ਹੋਏ ਗੱਠਜੋੜ 'ਤੇ ਤੰਜ ਕੱਸਦਿਆਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਕਾਲੀ ਦਲ ਦਾ ਕੋਈ ਧਰਮ ਨਹੀਂ ਹੈ ਤੇ ਇਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਹਰਿਆਣਾ ਦੇ ਅੰਦਰ ਚੋਣਾਂ ਲੜਨੀਆਂ ਹਨ ਤਾਂ ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। 

ਦੱਸ ਦੇਈਏ ਕਿ ਸਾਂਸਦ ਗੁਰਜੀਤ ਸਿੰਘ ਔਜਲਾ ਅੱਜ ਅੰਮ੍ਰਿਤਸਰ ਦੇ ਨਿਸ਼ਕਾਮ ਸੇਵਾ ਪਬਲਿਕ ਸਕੂਲ ਪਹੁੰਚੇ, ਜਿਥੇ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ।


author

Baljeet Kaur

Content Editor

Related News