ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੋਮਾਣਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Friday, Jun 12, 2020 - 04:40 PM (IST)

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੋਮਾਣਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਦੋਹਾਂ ਨਵ-ਨਿਯੁਕਤ ਯੂਥ ਅਕਾਲੀ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਤੇ ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋਂ : ਕੋਰੋਨਾ 'ਤੇ ਭਾਰੀ ਪਈ ਆਸਥਾ, ਦਿਨੋਂ-ਦਿਨ ਵਧ ਰਹੀ ਹੈ ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਦੀ ਆਮਦ

ਇਸ ਮੌਕੇ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪੰਥਕ ਪਾਰਟੀ ਹੈ ਅਤੇ ਇਸ ਦੇ ਯੂਥ ਵਿੰਗ ਦੀ ਅਗਵਾਈ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਵਲੋਂ ਉਨ੍ਹਾਂ 'ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਰਾਜੂ ਖੰਨਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਇਕਬਾਲ ਸਿੰਘ ਸੰਧੂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

ਇਹ ਵੀ ਪੜ੍ਹੋਂ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ


author

Baljeet Kaur

Content Editor

Related News