ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ

Saturday, Sep 12, 2020 - 12:38 PM (IST)

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ 'ਤੇ ਆਧਾਰਤ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ.) ਨੇ ਭਾਰਤ ਸਰਕਾਰ ਦੇ ਉਸ ਫ਼ੈਸਲੇ ਦਾ ਸੁਆਗਤ ਕੀਤਾ ਹੈ, ਜਿਸ ਰਾਹੀਂ ਸਰਕਾਰ ਨੇ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਅਤੇ ਗੁਰੂ ਘਰ 'ਚ ਅਕੀਦਾ ਰੱਖਣ ਵਾਲੇ ਹੋਰ ਸ਼ਰਧਾਲੂਆਂ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਇਸਦੇ ਪ੍ਰਬੰਧ ਹੇਠਲੇ ਗਰਦੁਆਰਾ ਸਾਹਿਬਾਨ ਲਈ ਮਾਇਆ ਭੇਜਣ 'ਤੇ ਫਾਰਨ ਕੰਟਰੀਬਿਸ਼ਨ ਰੈਗੂਲੇਸ਼ਨ ਐਕਟ ਤਹਿਤ ਲਾਈਆਂ ਪਾਬੰਦੀਆਂ ਹਟਾ ਲਈਆਂ ਹਨ।

ਇਹ ਵੀ ਪੜ੍ਹੋ: ਪੰਥਕ ਸ਼ਖ਼ਸੀਅਤਾਂ ਵਿਰੁੱਧ ਅਸੱਭਿਅਕ ਸ਼ਬਦਾਵਲੀ ਮੰਨਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ: SGPC

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਵਲੋਂ ਹਟਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਦਾ ਸੁਆਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ 'ਤੇ 1984 ਵਿਚ ਕੀਤੀ ਫ਼ੌਜੀ ਕਾਰਵਾਈ ਉਪਰੰਤ ਤਤਕਾਲੀ ਕਾਂਗਰਸ ਸਰਕਾਰ ਵਲੋਂ ਇਹ ਪਾਬੰਦੀਆਂ ਆਇਦ ਕਰ ਦਿੱਤੀਆਂ ਗਈਆਂ ਸਨ। ਜਿਸ ਤਹਿਤ ਵਿਦੇਸ਼ਾਂ ਵਿਚ ਵੱਸਦੇ ਸਿੱਖ ਅਤੇ ਹੋਰ ਸ਼ਰਧਾਲੂ ਆਪਣੀ ਸ਼ਰਧਾ ਅਨੁਸਾਰ ਲੰਗਰ, ਕੜਾਹ ਪ੍ਰਸ਼ਾਦਿ, ਅਖੰਡ ਪਾਠ, ਇਮਾਰਤਾਂ ਆਦਿ ਲਈ ਉਦੋਂ ਤਕ ਮਾਇਆ ਨਹੀਂ ਭੇਜ ਸਕਦੇ ਸਨ ਜਦੋਂ ਤਕ ਸਰਕਾਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਸੀ ਦਿੰਦੀ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿਉਂ ਹੋ ਰਹੀਆਂ ਨੇ ਪੰਜਾਬ 'ਚ ਜ਼ਿਆਦਾ ਮੌਤਾਂ (ਵੀਡੀਓ)

ਗੌਰਤਲਬ ਹੈ ਕਿ 1984 ਦੀ ਫ਼ੌਜੀ ਕਾਰਵਾਈ ਤੋਂ ਪਹਿਲਾਂ ਬਹੁਤ ਸਾਰੇ ਸ਼ਰਧਾਲ਼ੂਆਂ ਵਲੋਂ ਨਿਰੰਤਰ ਮਾਇਆ ਭੇਜੀ ਜਾਂਦੀ ਸੀ , ਜਿਸਦੀ ਪਹੁੰਚ ਭੇਜਦਿਆਂ ਚੈੱਕ, ਡਰਾਫ਼ਟ, ਪੋਸਟਲ ਆਰਡਰਜ ਆਦਿ ਬੈਂਕ ਭੇਜੇ ਜਾਂਦੇ ਸਨ ਅਤੇ ਬੈਂਕ ਵਲੋਂ ਐਡਵਾਈਜ਼ ਪੁੱਜਣ 'ਤੇ ਸ਼ਰਧਾਲੂ ਨੂੰ ਦਫ਼ਤਰੀ ਰਸੀਦ ਭੇਜੀ ਜਾਂਦੀ ਸੀ। ਫਾਰਨ ਕੰਟਰੀਬਿਊਸ਼ਨ ਐਂਡ ਰੈਗੂਲੇਸ਼ਨ ਐਕਟ ਤੋਂ ਮੁਕਤ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਈ ਸਾਲਾਂ ਤੋਂ ਨਹੀਂ, ਦਹਾਕਿਆਂ ਤੋਂ ਸਰਕਾਰ ਨਾਲ ਲਿਖਾ-ਪੜੀ ਕਰਦੀ ਆ ਰਹੀ ਸੀ । ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਇਸ ਕਾਰਜ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦੀ ਹੈ।

ਇਹ ਵੀ ਪੜ੍ਹੋ: ਸਤਿਕਾਰ ਕਮੇਟੀਆਂ 'ਤੇ ਭੜਕੇ ਲੌਂਗੋਵਾਲ, ਕਿਹਾ- 'ਇਹ ਦੱਸੋ ਪਾਵਨ ਸਰੂਪਾਂ ਕਿੱਥੇ ਨੇ'


Baljeet Kaur

Content Editor

Related News