ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

11/28/2019 4:15:59 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸਿੱਖ ਇਤਿਹਾਸ ਦੇ ਉਹ ਪਾਤਰ ਹਨ, ਜਿਨ੍ਹਾਂ ਨੂੰ ਪਹਿਲੇ ਪਾਤਸ਼ਾਹ ਜੀ ਨੇ ਭਾਈ ਦੀ ਉਪਾਧੀ ਬਖਸ਼ਿਸ਼ ਕੀਤੀ। ਉਹ ਸਮਰਪਣ ਦੀ ਸਿਖਰਲੀ ਮਿਸਾਲ ਸਨ। ਸਮਾਗਮ ਦੌਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਮਰਦਾਨਾ ਸੁਸਾਇਟੀ ਦੇ ਮੀਤ ਪ੍ਰਧਾਨ ਸ੍ਰੀ ਜੀਤਾ, ਜਨਰਲ ਸਕੱਤਰ ਮੰਗਾ ਸਿੰਘ, ਮੈਂਬਰ ਬਲਦੇਵ ਸਿੰਘ ਕਾਦੀਆਂ, ਮੰਗਲ ਸਿੰਘ ਠੱਕਰ ਸੰਧੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸੁਖਬੀਰ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਹੋਰ ਮੌਜੂਦ ਸਨ।


Baljeet Kaur

Content Editor

Related News