ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ
Friday, Nov 15, 2019 - 05:29 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਵਾਂ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੀ ਸੇਵਾਵਾਂ ਨਿਭਾਉਣ ਵਾਲੇ ਸਿੱਖ ਪੰਥ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ 5 ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਨੇ ਆਪਣਾ ਪੂਰਾ ਜੀਵਨ ਸ਼੍ਰੋਮਣੀ ਕਮੇਟੀ ਦੇ ਲੇਖੇ ਲਗਾਇਆ।