ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾ ਕੇ ਸ਼੍ਰੋਮਣੀ ਕਮੇਟੀ ਕੋਹਲੀ ਨੂੰ ਬਚਾਉਣਾ ਚਾਹੁੰਦੀ ਹੈ : ਸੇਖਵਾਂ

10/21/2020 10:08:45 AM

ਅੰਮ੍ਰਿਤਸਰ (ਅਨਜਾਣ): 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਿਸਾਲੀ ਸਜ਼ਾਵਾਂ ਦਿਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੀ. ਏ. ਐੱਸ. ਐੱਸ. ਕੋਹਲੀ ਅਤੇ ਦੋਸ਼ੀ ਮੁਲਾਜ਼ਮਾਂ ਨੂੰ ਬਚਾਉਣਾ ਚਾਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਡੈਮੇਕਰੇਟਿਵ ਦੇ ਸੀਨੀਅਰ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਬੀਬੀ ਕਿਰਨਜੌਤ ਕੌਰ, ਅਮਰੀਕ ਸਿੰਘ ਹਲਕਾ ਡੇਰਾ ਬਾਬਾ ਨਾਨਕ, ਮਹਿੰਦਰ ਸਿੰਘ ਹੁਸੈਨਪੁਰ ਹਲਕਾ ਬਲਾਚੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਹਲਕਾ ਮਕੇਰੀਆ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ-ਪੱਤਰ ਸੌਂਪਣ ਉਪਰੰਤ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਟਰੱਕ ਦੀ ਟੱਕਰ ਨਾਲ 5 ਵਾਰ ਪਲਟਿਆ ਜੁਗਾੜੂ ਵਾਹਨ, ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਬੀਤੇ ਦਿਨੀਂ ਮੀਟਿੰਗ ਕਰਕੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੜਤਾਲੀਆ ਕਮੇਟੀ ਵਲੋਂ ਦੋਸ਼ੀ ਠਹਿਰਾਏ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਰੁੱਧ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਕਾਰਵਾਈ ਕਰਵਾਉਣ ਲਈ ਕਿਹਾ ਗਿਆ ਹੈ। ਸੇਖਵਾਂ ਨੇ ਦੱਸਿਆ ਉਨ੍ਹਾਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਧਾਰਮਿਕ ਨਹੀਂ ਬਲਕਿ ਪ੍ਰਬੰਧਕੀ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਪਰ ਕਮੇਟੀ ਕਿਸੇ ਮੰਤਵ ਤਹਿਤ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭੇਜ ਕੇ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਵੀ ਹੋਣਾ ਚਾਹੁੰਦੀ ਹੈ ਅਤੇ ਨਾਲ ਹੀ ਮੁਲਾਜ਼ਮਾਂ ਨੂੰ ਵੀ ਤਨਖਾਹ ਲਵਾ ਕੇ ਦੋਸ਼ਮੁਕਤ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਸਾਨੂੰ ਖਦਸ਼ਾ ਹੈ ਕਿ ਸ਼੍ਰੋਮਣੀ ਕਮੇਟੀ ਇਸ ਨਾਲ ਇਕ ਤੀਰ ਨਾਲ ਦੋ ਨਿਸ਼ਾਨੇ ਲਾਉਂਦਿਆਂ ਬਾਦਲਾਂ ਦੇ ਚਹੇਤੇ ਕੋਹਲੀ ਨੂੰ ਵੀ ਬਚਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਢਾਈ ਸਾਲਾਂ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ

ਦੂਸਰੇ ਪਾਸੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਮੁਖੀ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਮੰਗ-ਪੱਤਰ ਸੌਂਪਿਆ। ਅਗਵਾਨ ਨੇ ਕਿਹਾ ਕਿ ਸਾਨੂੰ ਦੁਨਿਆਵੀ ਅਦਾਲਤਾਂ 'ਤੇ ਬਿਲਕੁਲ ਵਿਸ਼ਵਾਸ ਨਹੀਂ, ਇਸ ਲਈ ਅਸੀਂ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।


Baljeet Kaur

Content Editor

Related News