ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾ ਕਰਵਾਉਣ ਦਾ ਸਮਾਂ ਵਧਾਇਆ

01/09/2021 12:26:18 PM

ਅੰਮਿ੍ਰਤਸਰ(ਦੀਪਕ): ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਧਾ ਕਰ ਦਿੱਤਾ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤਕ ਆਪਣੇ ਪਾਸਪੋਰਟ ਜਮ੍ਹਾ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤਕ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ’ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ: 5 ਪੰਛੀਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਵਿਅਕਤੀ ਨੂੰ ਭੇਜਿਆ ਜੇਲ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮਿ੍ਰਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦਾ ਵੱਡਾ ਐਲਾਨ: ਇਸ ਸਾਲ ਪੰਜਾਬ ਨੂੰ ਮਿਲਣਗੀਆਂ ਨਵੀਆਂ ਬੱਸਾ, ਮਿਨੀ ਬੱਸਾਂ ਨੂੰ ਜਾਰੀ ਹੋਣਗੇ ਪਰਮਿਟ


Baljeet Kaur

Content Editor

Related News