ਮਿਠਾਈ ਦੀ ਦੁਕਾਨ ''ਚ ਕੰਮ ਕਰਨ ਵਾਲੇ ਵਿਅਕਤੀ ਦੀ ਅੱਗ ਲੱਗਣ ਨਾਲ ਮੌਤ
Friday, Mar 08, 2019 - 03:51 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਸਥਿਤ ਇਕ ਮਿਠਾਈ ਦੀ ਦੁਕਾਨ 'ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਨਵਾ ਕੋਟ 'ਚ ਸਥਿਤ ਮਿਠਾਈ ਦੀ ਦੁਕਾਨ 'ਤੇ ਰਾਮ ਸੇਵਕ ਨਾਂ ਦਾ ਵਿਅਕਤੀ ਕੰਮ ਕਰਦਾ ਸੀ, ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਅੱਜ ਉਹ ਜਦੋਂ ਦੁਕਾਨ 'ਚ ਭੱਠੀ 'ਤੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਦੁਕਾਨ ਨੂੰ ਭਿਆਨਕ ਅੱਜ ਲੱਗ ਗਈ, ਜਿਸ ਕਾਰਨ ਉਹ ਅੱਗ ਦੀ ਲਪੇਟ 'ਚ ਆ ਗਿਆ। ਦੁਕਾਨ ਮਾਲਕ ਨੇ ਤੁਰੰਤ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।