ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦਾ ਦੋਸ਼-ਸਿੱਧੂ ਨੇ ਕਰਵਾਇਆ ਮੇਰੇ ''ਤੇ ਹਮਲਾ

07/29/2018 12:49:20 PM

ਅੰਮ੍ਰਿਤਸਰ (ਗੁਪਤਾ) : ਪੰਜਾਬ ਦੇ ਭਾਜਪਾ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਕੈਬਨਿਟ ਮੰਤਰੀ ਨਵੋਜਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਸਾਥੀਆਂ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਖੰਨਾ ਸਮਾਰਕ 'ਤੇ ਗਏ ਸਨ ਤਾਂ ਉਥੇ ਨਵਜੋਤ ਸਿੰਘ ਸਿੱਧੂ ਦੇ ਕਹਿਣ 'ਤੇ ਮਿੱਠੂ ਮਦਾਨ ਤੇ ਉਸ ਦੇ 20-25 ਸਾਥੀਆਂ ਨੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਉਨ੍ਹਾਂ ਦੇ ਹੱਥਾਂ 'ਚ ਲਾਠੀਆਂ ਤੇ ਤਲਵਾਰਾਂ ਸਨ। ਇਸ ਸਬੰਧੀ ਉਨ੍ਹਾਂ ਨੇ ਡੀ.ਜੀ.ਪੀ. ਸਥਾਨਕ ਪੁਲਸ ਨੂੰ ਜਾਣਕਾਰੀ ਦਿੱਤੀ ਹੈ। 
ਦੂਜੇ ਪਾਸੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਿੱਠੂ ਮਦਾਨ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ 'ਤੇ ਕੋਈ ਹਮਲਾ ਨਹੀਂ ਕਰਵਾਇਆ। ਉਨ੍ਹਾਂ ਨੇ ਸਿੱਧੂ ਖਿਲਾਫ ਦਿੱਤੇ ਬਿਆਨ ਦਾ ਵੀ ਵਿਰੋਧ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਹੱਥਾਂ 'ਚ ਕੋਈ ਵੀ ਹਥਿਆਰ ਨਹੀਂ ਸਨ। ਉਨ੍ਹਾਂ ਕੋਲ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਸਬੂਤ ਦੇ ਤੌਰ 'ਤੇ ਹੈ।


Related News