ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਦਿੱਤੀ ਸ਼ਰਧਾਂਜਲੀ

Monday, Feb 10, 2020 - 04:04 PM (IST)

ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ (ਸੁਮਿਤ ਖੰਨਾ) : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਸ ਵਿਸ਼ਵਾਸਪਾਤਰ ਅਤੇ ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਉਨ੍ਹਾਂ ਦੀ ਜਨਮ ਭੂਮੀ ਸਰਹੱਦੀ ਕਸਬਾ ਅਟਾਰੀ ਵਿਖੇ ਕਰਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਮੁੱਖ ਮੰਤਰੀ ਦੇ ਯੋਜਨਾ ਸਲਾਹਕਾਰ ਤਰਸੇਮ ਸਿੰਘ ਡੀ. ਸੀ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਸਮੇਤ ਹੋਰ ਸ਼ਖਸੀਅਤਾਂ ਨੇ ਸ਼ਹੀਦ ਸਿੱਖ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ 'ਤੇ ਨਤਮਸਤਕ ਹੁੰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।


author

Baljeet Kaur

Content Editor

Related News