ਸਿੱਖ ਇਤਿਹਾਸ ਨਾਲ ਛੇੜਛਾੜ ਵਾਲੀਆਂ ਕਿਤਾਬਾਂ ਸਿਲੇਬਸ ਤੋਂ ਬਾਹਰ
Sunday, Feb 10, 2019 - 12:03 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਇਤਿਹਾਸ ਨਾਲ ਛੇੜਛਾੜ ਵਾਲੀਆਂ ਕਿਤਾਬਾਂ ਇਸ ਵਾਰ ਵਿਦਿਆਰਥੀਆਂ ਦੇ ਸਿਲੇਬਸ 'ਚ ਨਹੀਂ ਜੋੜੀਆਂ ਜਾਣਗੀਆਂ। ਇਸ ਗੱਲ ਦੀ ਪੁਸ਼ਟੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਨੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੋਹਰ ਕਾਂਤ ਨੇ ਦੱਸਿਆ ਕਿ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਨੂੰ ਪਹਿਲਾਂ ਉਨ੍ਹਾਂ ਦੀ ਟੀਮ ਵਲੋਂ ਜਾਂਚਿਆਂ ਜਾਵੇਗਾ ਤੇ ਉਸ ਤੋਂ ਬਾਅਦ ਇਨ੍ਹਾਂ ਕਿਤਾਬਾਂ ਦੀ ਪੂਰਣ ਜਾਂਚ ਲਈ ਬਣਾਈ ਕਮੇਟੀ ਤੇ ਕੈਬਨਿਟ 'ਚ ਪਾਸ ਹੋਣ ਤੋਂ ਬਾਅਦ ਹੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ।
ਦੱਸ ਦੇਈਏ ਕਿ ਮਨੋਹਰ ਕਾਂਤ ਵਲੋਂ ਅੰਮ੍ਰਿਤਸਰ ਸਥਿਤ ਸਿੱਖਿਆ ਬੋਰਡ ਦੇ ਖੇਤਰੀ ਦਫਤਰ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਦਫਤਰ ਦੇ ਕਾਰਜ ਦਾ ਜਾਇਜ਼ਾ ਲਿਆ ਗਿਆ।