ਸਿੱਖ ਜਥੇਬੰਦੀਆਂ ਨੇ ਹੈਰੀਟੇਜ ਸਟ੍ਰੀਟ ਦੇ ਬੁੱਤਾਂ ਨੂੰ ਹਟਾਉਣ ਲਈ ਕੀਤਾ ਰੋਸ ਪ੍ਰਦਰਸ਼ਨ

Sunday, Dec 01, 2019 - 04:42 PM (IST)

ਸਿੱਖ ਜਥੇਬੰਦੀਆਂ ਨੇ ਹੈਰੀਟੇਜ ਸਟ੍ਰੀਟ ਦੇ ਬੁੱਤਾਂ ਨੂੰ ਹਟਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਹੈਰੀਟੇਜ ਸਟ੍ਰੀਟ ਦੇ ਬਾਹਰ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਸੜਕਾਂ 'ਤੇ ਉਤਰ ਆਈਆਂ। ਜਾਣਕਾਰੀ ਮੁਤਾਬਕ ਜਥਾ ਹਿੰਮਤ-ਏ-ਖਾਲਸਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਗੁਰੂ ਘਰ ਨੂੰ ਜਾਂਦੇ ਰਾਹ 'ਤੇ ਲੱਗੇ ਇਨ੍ਹਾਂ ਬੁੱਤਾਂ ਖਿਲਾਫ ਮੋਰਚਾ ਖੋਲ੍ਹਿਆ ਗਿਆ ਸੀ। ਇਸੇ ਕੜੀ ਦੇ ਤਹਿਤ ਅੱਜ ਸਿੱਖ ਸੰਗਤਾਂ ਵਲੋਂ ਹੈਰੀਟੇਜ ਸਟ੍ਰੀਟ 'ਤੇ ਜਪਜੀ ਸਾਹਿਬ ਦਾ ਪਾਠ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕੀਤੀ। ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਦਾ ਮੰਗ ਪੱਤਰ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।

ਦੱਸੇ ਦਈਏ ਕਿ ਹੈਰੀਟੇਜ ਸਟ੍ਰੀਟ 'ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਕੁਝ ਬੁੱਤ ਲੱਗੇ ਹੋਏ ਹਨ, ਜਿਨ੍ਹਾਂ ਕੋਲ ਖਲ੍ਹੋ ਕੇ ਲੋਕ ਤਸਵੀਰਾਂ ਖਿਚਵਾਉਂਦੇ ਹਨ। ਇਸ 'ਤੇ ਇਤਰਾਜ਼ ਕਰਦਿਆਂ ਕੁਝ ਸਿੱਖ ਜਥੰਬੇਦੀਆਂ ਵਲੋਂ ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਲਈ ਆਵਾਜ਼ ਬੁਲੰਦ ਕੀਤੀ ਗਈ ਸੀ।


author

Baljeet Kaur

Content Editor

Related News